Wed, Jan 15, 2025
Whatsapp

ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੈ, ਭਗਵੰਤ ਮਾਨ ਨੂੰ ਵਧਾਈਆਂ - ਸੁਖਬੀਰ ਸਿੰਘ ਬਾਦਲ

Reported by:  PTC News Desk  Edited by:  Jasmeet Singh -- March 11th 2022 02:15 PM
ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੈ, ਭਗਵੰਤ ਮਾਨ ਨੂੰ ਵਧਾਈਆਂ - ਸੁਖਬੀਰ ਸਿੰਘ ਬਾਦਲ

ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੈ, ਭਗਵੰਤ ਮਾਨ ਨੂੰ ਵਧਾਈਆਂ - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀ ਆਵਾਜ਼ ਨੂੰ ਰੱਬ ਦੀ ਆਵਾਜ਼ ਐਲਾਨਦਿਆਂ ਪੰਜਾਬ ਦੇ ਹੋਣ ਵਾਲੇ ਅੱਗਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਹਨ। ਇਹ ਵੀ ਪੜ੍ਹੋ: ਕੈਬਨਿਟ ਮੰਤਰੀਆਂ ਸਣੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਇਸ ਸਿਆਸੀ ਜੰਗ ਵਿੱਚ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਾਇਆ ਤੇ ਇਸੀ ਦੇ ਨਾਲ ਉਨ੍ਹਾਂ ਖਾਸ ਤੌਰ 'ਤੇ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਪਾਰਟੀ ਲਈ ਦਿਨ-ਰਾਤ ਇੱਕ ਕਰ ਦਿੱਤਾ, ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਵੱਲੋਂ ਵੀ ਖੂਬ ਮਿਹਨਤ ਕੀਤੀ ਗਈ ਸੀ ਤੇ ਫੈਸਲਾ ਤਾਂ ਰੱਬ ਦੇ ਹੱਥੀਂ ਹੀ ਹੁੰਦਾ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਹਾਰਾਂ ਦੇ ਕਾਰਨ ਦੀ ਵਜ੍ਹਾ ਨੂੰ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਖੋਜਿਆ ਜਾਵੇਗਾ ਉਨ੍ਹਾਂ ਕਿਹਾ ਕਿ ਜ਼ਰੂਰੁ ਸਾਡੇ ਵਿੱਚ ਕਮੀਆਂ ਹੋਣਗੀਆਂ ਜਿਹੜੀਆਂ ਅਸੀਂ ਦੇਖ ਨਹੀਂ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬੀਆਂ ਦੀ ਜਥੇਬੰਦੀ ਹੈ ਅਤੇ ਹੁਣ ਇਨ੍ਹਾਂ ਕਮੀਆਂ ਨੂੰ ਲੱਭ ਕੇ ਮੁਕਾਇਆ ਜਾਵੇਗਾ। ਇਹ ਵੀ ਪੜ੍ਹੋ: PM ਮੋਦੀ ਨੇ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਦਿੱਤੀ ਵਧਾਈ ਅਕਾਲੀ ਦਲ ਪ੍ਰਧਾਨ ਨੇ 'ਆਪ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਵੀ ਪੰਜਾਬ ਦੇ ਵਿਕਾਸ ਲਈ ਉਨ੍ਹਾਂ ਨੂੰ 'ਆਪ' ਨਾਲ ਮਿਲ ਕੇ ਕੰਮ ਕਰਨਾ ਪਿਆ ਸ਼੍ਰੋਮਣੀ ਅਕਾਲੀ ਦਲ ਆਪਣਾ ਪੂਰਾ ਸਹਿਯੋਗ ਦੇਣ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਹਦੀ ਸੂਬਾ ਹੋਣ ਕਰਕੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਲੋੜ ਹੈ। ਸੁਣੋ 'ਆਪ' ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕੀ ਕਿਹਾ: -PTC News


Top News view more...

Latest News view more...

PTC NETWORK