ਮੁਕੇਸ਼ ਅੰਬਾਨੀ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ
ਬਿਹਾਰ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਬਿਹਾਰ ਦੇ ਦਰਭੰਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਪੁਲਸ ਉਸ ਨੂੰ ਦਰਭੰਗਾ ਦੇ ਬ੍ਰਹਮਪੁਰੀ ਦੇ ਮਣੀਗਾਚੀ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਆਪਣੇ ਨਾਲ ਲੈ ਗਈ ਹੈ। ਇਲਜ਼ਾਮ ਹੈ ਕਿ ਮੁਲਜ਼ਮ ਨੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਲੈਂਡਲਾਈਨ ਨੰਬਰ 1257 'ਤੇ ਕਾਲ ਕਰਕੇ ਅੰਬਾਨੀ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਹਸਪਤਾਲ ਨੂੰ ਉਡਾਉਣ ਦੀ ਧਮਕੀ ਵੀ ਦਿੱਤੀ।ਰਾਕੇਸ਼ ਕੁਮਾਰ ਮਿਸ਼ਰਾ ਦੇ ਬੇਟੇ ਨੂੰ ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਬੁੱਧਵਾਰ ਸ਼ਾਮ ਕਰੀਬ 4 ਵਜੇ ਸਾਦੇ ਕੱਪੜਿਆਂ 'ਚ ਰਾਕੇਸ਼ ਦੇ ਘਰ ਪਹੁੰਚੀ। ਦਰਵਾਜ਼ਾ ਖੋਲ੍ਹਦੇ ਹੀ ਪੁਲਿਸ ਨੇ ਰਾਕੇਸ਼ ਦੇ ਮੋਬਾਈਲ 'ਤੇ ਕਾਲ ਕੀਤੀ। ਕਾਲ ਰਾਕੇਸ਼ ਨੇ ਰਿਸੀਵ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਰਾਕੇਸ਼ ਨੂੰ ਗ੍ਰਿਫਤਾਰ ਕਰ ਲਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮ ਰਾਕੇਸ਼ ਮਾਨਸਿਕ ਰੋਗ ਦਾ ਸ਼ਿਕਾਰ ਹੈ। ਇਸ ਦੇ ਨਾਲ ਹੀ ਰਾਕੇਸ਼ ਦੇ ਪਿਤਾ ਸੁਨੀਲ ਕੁਮਾਰ ਮਿਸ਼ਰਾ ਬਿਹਾਰ ਇੰਟਰ ਕੌਂਸਲ ਵਿੱਚ ਕੰਮ ਕਰ ਰਹੇ ਹਨ। ਦਰਭੰਗਾ ਦੇ ਐਸਐਸਪੀ ਆਕਾਸ਼ ਕੁਮਾਰ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੰਬਈ ਪੁਲੀਸ ਮੁਲਜ਼ਮ ਰਾਕੇਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਮੁੰਬਈ ਲੈ ਗਈ ਹੈ। ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਕੀ ਹੈ ਮਾਮਲਾ? ਦਰਅਸਲ ਸਰ HN ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੁੱਧਵਾਰ ਨੂੰ ਇੱਕ ਅਣਜਾਣ ਨੰਬਰ ਤੋਂ ਇਹ ਧਮਕੀ ਭਰੀ ਕਾਲ ਆਈ।ਕਾਲਰ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਮੁਕੇਸ਼ ਅੰਬਾਨੀ, ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਅਤੇ ਬੱਚਿਆਂ ਆਕਾਸ਼ ਅੰਬਾਨੀ ਅਤੇ ਅਨੰਤ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਦੱਸ ਦੇਈਏ ਕਿ ਪਿਛਲੇ ਸਾਲ ਮੁਕੇਸ਼ ਅੰਬਾਨੀ ਦੇ ਮੁੰਬਈ ਸਥਿਤ ਘਰ 'ਐਂਟੀਲੀਆ' ਦੇ ਬਾਹਰ 20 ਵਿਸਫੋਟਕ ਜੈਲੇਟਿਨ ਸਟਿਕਸ ਅਤੇ ਧਮਕੀ ਭਰੀ ਚਿੱਠੀ ਨਾਲ ਸਕਾਰਪੀਓ ਸੇਡਾਨ ਮਿਲੀ ਸੀ। ਐਂਟੀਲੀਆ ਦੀ ਸੁਰੱਖਿਆ ਟੀਮ ਨੇ ਸ਼ੱਕੀ ਸਕਾਰਪੀਓ ਗੱਡੀ ਬਾਰੇ ਪੁਲੀਸ ਨੂੰ ਸੂਚਿਤ ਕੀਤਾ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੇ ਨਾਲ ਪੁਲਿਸ ਟੀਮ ਤੁਰੰਤ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਫਰਵਰੀ 2021 ਵਿੱਚ, ਅੰਬਾਨੀ ਦੀ ਦੱਖਣੀ ਮੁੰਬਈ ਸਥਿਤ ਰਿਹਾਇਸ਼ 'ਐਂਟੀਲੀਆ' ਨੇੜੇ ਵਿਸਫੋਟਕਾਂ ਨਾਲ ਭਰੀ ਇੱਕ ਸਪੋਰਟਸ ਯੂਟੀਲਿਟੀ ਵ੍ਹੀਕਲ (SUV) ਮਿਲੀ ਸੀ। ਬਾਅਦ ਵਿੱਚ ਘਟਨਾ ਦੇ ਸਬੰਧ ਵਿੱਚ ਤਤਕਾਲੀ ਪੁਲਿਸ ਅਧਿਕਾਰੀ ਸਚਿਨ ਵਾਜੇ ਸਮੇਤ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਵੀ ਪੜ੍ਹੋ:ਕੈਲੇਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ 'ਤੇ ਮੁੱਖ ਮੰਤਰੀ ਮਾਨ ਤੇ ਸੁਖਬੀਰ ਬਾਦਲ ਵੱਲੋਂ ਦੁੱਖ ਜ਼ਾਹਿਰ -PTC News