Wed, Nov 13, 2024
Whatsapp

ਹਵਾਈ ਜਹਾਜ਼ 'ਚ ਕਿਰਪਾਨ ਲੈ ਕੇ ਜਾਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ

Reported by:  PTC News Desk  Edited by:  Ravinder Singh -- August 22nd 2022 09:10 PM -- Updated: August 22nd 2022 09:12 PM
ਹਵਾਈ ਜਹਾਜ਼ 'ਚ ਕਿਰਪਾਨ ਲੈ ਕੇ ਜਾਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ

ਹਵਾਈ ਜਹਾਜ਼ 'ਚ ਕਿਰਪਾਨ ਲੈ ਕੇ ਜਾਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ

ਨਵੀਂ ਦਿੱਲੀ : ਘਰੇਲੂ ਉਡਾਣਾਂ ਵਿੱਚ ਸਿੱਖਾਂ ਵੱਲੋਂ ਕਿਰਪਾਨ ਲੈ ਕੇ ਜਾਣ ਨੂੰ ਲੈ ਕੇ ਹਾਈ ਕੋਰਟ ਵਿੱਚ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਸੋਮਵਾਰ ਨੂੰ ਵਾਪਸ ਲੈ ਲਈ ਗਈ। ਜਸਟਿਸ ਸਤੀਸ਼ ਚੰਦਰ ਮਿਸ਼ਰਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਸਾਹਮਣੇ ਸੁਣਵਾਈ ਦੌਰਾਨ ਪਟੀਸ਼ਨਰ ਨੇ ਕਿਹਾ ਕਿ ਉਹ ਪਟੀਸ਼ਨ ਵਾਪਸ ਲੈ ਰਿਹਾ ਹੈ। ਬੈਂਚ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਐਡਵੋਕੇਟ ਹਰਸ਼ ਵਿਭੋਰ ਸਿੰਘਲ ਰਾਹੀਂ ਦਾਇਰ ਪਟੀਸ਼ਨ ਵਿੱਚ 4 ਮਾਰਚ ਨੂੰ ਜਾਰੀ ਡੀਜੀਸੀਏ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸਿੱਖ ਯਾਤਰੀ ਘਰੇਲੂ ਉਡਾਣਾਂ ਵਿੱਚ ਕਿਰਪਾਨ ਲੈ ਕੇ ਜਾ ਸਕਦੇ ਹਨ, ਬਸ਼ਰਤੇ ਇਸ ਦੇ ਬਲੇਡ ਦੀ ਲੰਬਾਈ 15.24 ਸੈਂਟੀਮੀਟਰ (6 ਇੰਚ) ਹੋਵੇ ਤੇ ਕੁੱਲ ਲੰਬਾਈ 22.86 ਸੈਂਟੀਮੀਟਰ (9 ਇੰਚ) ਤੋਂ ਵੱਧ ਨਾ ਹੋਵੇ। ਹਵਾਈ ਜਹਾਜ਼ 'ਚ ਕਿਰਪਾਨ ਲੈ ਕੇ ਜਾਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਿੰਦੂ ਸੈਨਾ ਵੱਲੋਂ ਸਿੱਖ ਮੁਸਾਫਰਾਂ ਨੂੰ ਘਰੇਲੂ ਉਡਾਣਾਂ ਵਿੱਚ ਕਿਰਪਾਨ ਲੈ ਕੇ ਜਾਣ ਦੀ ਮਨਜ਼ੂਰੀ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਿੰਦੂ ਸੈਨਾ ਵੱਲੋਂ ਅਜਿਹੀ ਹੀ ਇੱਕ ਹੋਰ ਜਨਹਿੱਤ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹਵਾਈ ਜਹਾਜ਼ 'ਚ ਕਿਰਪਾਨ ਲੈ ਕੇ ਜਾਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਪਟੀਸ਼ਨਕਰਤਾ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਬੈਂਚ ਨੇ 18 ਅਗਸਤ ਨੂੰ ਪਟੀਸ਼ਨ 'ਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ, ਗ੍ਰਹਿ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ ਤੋਂ ਜਵਾਬ ਮੰਗਿਆ ਸੀ। ਹਵਾਈ ਜਹਾਜ਼ 'ਚ ਕਿਰਪਾਨ ਲੈ ਕੇ ਜਾਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸਪਟੀਸ਼ਨਕਰਤਾ ਹਰਸ਼ ਵਿਭੋਰ ਸਿੰਘਲ ਨੇ ਦਲੀਲ ਦਿੱਤੀ ਕਿ 4 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸਿੱਖ ਯਾਤਰੀ ਘਰੇਲੂ ਉਡਾਨਾਂ ਵਿੱਚ ਕਿਸੇ ਵੀ ਭਾਰਤੀ ਹਵਾਈ ਜਹਾਜ਼ ਵਿੱਚ ਯਾਤਰਾ ਕਰਦੇ ਸਮੇਂ ਨਿੱਜੀ ਤੌਰ 'ਤੇ ਕਿਰਪਾਨ ਲਿਜਾ ਸਕਦੇ ਹਨ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਉਲਟ ਧਾਰਨਾ ਦੇ ਬਾਵਜੂਦ ਕਿਰਪਾਨ ਸੈਂਕੜੇ ਕਤਲਾਂ ਵਿੱਚ ਵਰਤੀ ਜਾਂਦੀ ਬਲੇਡ ਹੈ ਤੇ ਕਈ ਕਤਲ ਕੇਸਾਂ ਦਾ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਵੀ ਕੀਤਾ ਜਾ ਚੁੱਕਾ ਹੈ। ਉਸ ਨੇ ਕਿਹਾ ਕਿ ਹਵਾਈ ਜਹਾਜ਼ਾਂ ਵਿੱਚ ਕਿਰਪਾਨ ਦੀ ਇਜਾਜ਼ਤ ਦੇਣਾ ਹਵਾਬਾਜ਼ੀ ਸੁਰੱਖਿਆ ਲਈ ਖ਼ਤਰਨਾਕ ਹੈ ਤੇ ਹੋਰ ਯਾਤਰੀਆਂ ਦੀ ਸੁਰੱਖਿਆ ਦਾ ਮੁੱਦਾ ਵੀ ਉਠਾਇਆ ਗਿਆ ਸੀ। ਇਹ ਵੀ ਪੜ੍ਹੋ : ਕੇਂਦਰੀ ਪੰਚਾਇਤੀ ਤੇ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ ਮੋਹਾਲੀ ਜ਼ਿਲ੍ਹੇ ਦੇ ਮਾਡਲ ਪਿੰਡ ਸਰਸੀਣੀ ਦਾ ਕੀਤਾ ਦੌਰਾ


Top News view more...

Latest News view more...

PTC NETWORK