ਪੰਜਾਬ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ ,ਪੰਜਾਬ ਸਰਕਾਰ ਚੁੱਪ ਕਿਉਂ ?
ਪੰਜਾਬ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ ,ਪੰਜਾਬ ਸਰਕਾਰ ਚੁੱਪ ਕਿਉਂ ?:ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਆਮ ਜਨਤਾ ਲਈ ਪਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ।ਲਗਾਤਾਰ ਵੱਧ ਰਹੀ ਮਹਿੰਗਾਈ ਆਮ ਲੋਕਾਂ ਦੀਆਂ ਜੇਬਾਂ ਉੱਤੇ ਭਾਰੀ ਪੈ ਰਹੀ ਹੈ।ਹੁਣ ਪੰਜਾਬ ਵਿੱਚ ਵੀ ਤੇਲ ਦੀਆਂ ਕੀਮਤਾਂ 90 ਦੇ ਅੰਕੜੇ ਨੇੜੇ ਪੁੱਜ ਗਈਆਂ ਹਨ।ਮੁੰਬਈ ਅਤੇ ਮੋਹਾਲੀ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ। ਮੁੰਬਈ ਵਿੱਚ ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ 0.18 ਪੈਸੇ ਦਾ ਵਾਧਾ ਹੋਇਆ ਹੈ।ਹੁਣ ਮੁੰਬਈ ਵਿੱਚ ਪੈਟਰੋਲ 90.75 ਰੁਪਏ ਪ੍ਰਤੀ ਲਿਟਰ ਉੱਤੇ ਪੁੱਜ ਗਿਆ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ ਵਿੱਚ 0.22 ਪੈਸੇ ਦਾ ਵਾਧਾ ਕੀਤਾ ਗਿਆ ਹੈ।ਹੁਣ ਡੀਜ਼ਲ 79.23 ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ ਵਿੱਕ ਰਿਹਾ ਹੈ। ਦਿੱਲੀ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ 0.18 ਪੈਸੇ ਦਾ ਵਾਧਾ ਹੋਇਆ ਹੈ।ਇਸ ਕਾਰਨ ਪੈਟਰੋਲ ਦੀ ਕੀਮਤ 83.40 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ 'ਚ ਵੀ 0.21 ਪੈਸੇ ਦਾ ਵਾਧਾ ਹੋਇਆ ਹੈ ਜਿਸ ਕਾਰਨ ਡੀਜ਼ਲ 74.63 ਰੁਪਏ ਪ੍ਰਤੀ ਲਿਟਰ ਦੀ ਕੀਮਤ 'ਤੇ ਵਿੱਕ ਰਿਹਾ ਹੈ। ਮੋਹਾਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਵਾਧਾ ਨਹੀਂ ਹੋਇਆ ਹੈ।ਹੁਣ ਇਥੇ ਪੈਟਰੋਲ ਦੀ ਕੀਮਤ 89.15 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਡੀਜ਼ਲ ਦੀ ਕੀਮਤ ਵਿੱਚ 0.12 ਪੈਸੇ ਵਾਧੇ ਨਾਲ ਹੁਣ ਡੀਜ਼ਲ 74.68 ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ ਵਿੱਕ ਰਿਹਾ ਹੈ। ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 'ਚ 0.17 ਪੈਸੇ ਦਾ ਵਾਧਾ ਹੋਇਆ ਹੈ।ਪੈਟਰੋਲ ਦੀ ਪ੍ਰਤੀ ਲਿਟਰ ਕੀਮਤ 80.27 ਰੁਪਏ ਹੈ।ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 0.20 ਪੈਸੇ ਦੇ ਵਾਧੇ ਨਾਲ 72.56 ਰੁਪਏ ਪ੍ਰਤੀ ਲਿਟਰ ਹੋ ਗਈ ਹੈ। -PTCNews