Petrol-Diesel Price: ਅੱਜ ਫਿਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ Rate
Petrol-Diesel Price Hike: ਜਨਤਾ ਦੀਆਂ ਜੇਬਾਂ 'ਤੇ ਐਤਵਾਰ ਨੂੰ ਵੀ ਮਹਿੰਗਾਈ ਦੀ ਮਾਰ ਪਈ ਹੈ। ਦਰਅਸਲ ਅੱਜ ਤੇਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਭਾਰਤੀ ਤੇਲ ਕੰਪਨੀਆਂ ਨੇ ਵੀ 27 ਮਾਰਚ ਨੂੰ ਤੇਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। IOCL ਦੇ ਤਾਜ਼ਾ ਅਪਡੇਟ 'ਤੇ ਨਜ਼ਰ ਮਾਰੀਏ ਤਾਂ ਦਿੱਲੀ 'ਚ ਪੈਟਰੋਲ 50 ਪੈਸੇ ਪ੍ਰਤੀ ਲੀਟਰ ਜਦਕਿ ਡੀਜ਼ਲ 55 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹੁਣ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 98.61 ਰੁਪਏ ਤੋਂ ਵਧ ਕੇ 99.11 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 89.87 ਰੁਪਏ ਤੋਂ ਵਧ ਕੇ 90.42 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਮੁਤਾਬਕ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਅੱਜ (ਐਤਵਾਰ) ਯਾਨੀ 27 ਮਾਰਚ 2022 ਨੂੰ ਪੈਟਰੋਲ ਦੀ ਕੀਮਤ 'ਚ 53 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ, ਜਦਕਿ ਡੀਜ਼ਲ ਦੀ ਕੀਮਤ 58 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 113.35 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ ਹੁਣ 113.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਡੀਜ਼ਲ ਦੀ ਕੀਮਤ 97.55 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ ਹੁਣ 98.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹ ਵੀ ਪੜ੍ਹੋ:ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਵੱਡੀ ਕਾਰਵਾਈ, ਡੀਸੀ ਨੇ ਕਲਰਕ ਨੂੰ ਕੀਤਾ ਮੁਅੱਤਲ ਜਾਣੋ ਆਪਣੇ ਸ਼ਹਿਰ 'ਚ Petrol-Diesel ਦੇ Price ਦਿੱਲੀ ਪੈਟਰੋਲ - 99.11 ਰੁਪਏ ਪ੍ਰਤੀ ਲੀਟਰ ਡੀਜ਼ਲ - 90.42 ਰੁਪਏ ਪ੍ਰਤੀ ਲੀਟਰ
ਮੁੰਬਈ ਪੈਟਰੋਲ - 113.88 ਰੁਪਏ ਪ੍ਰਤੀ ਲੀਟਰ ਡੀਜ਼ਲ - 98.13 ਰੁਪਏ ਪ੍ਰਤੀ ਲੀਟਰ ਚੇਨਈ ਪੈਟਰੋਲ - 104.90 ਰੁਪਏ ਪ੍ਰਤੀ ਲੀਟਰ ਡੀਜ਼ਲ - 95.00 ਰੁਪਏ ਪ੍ਰਤੀ ਲੀਟਰ ਕੋਲਕਾਤਾ ਪੈਟਰੋਲ-108.53 ਰੁਪਏ ਪ੍ਰਤੀ ਲੀਟਰ ਡੀਜ਼ਲ - 93.57 ਰੁਪਏ ਪ੍ਰਤੀ ਲੀਟਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਜਾਇਜ਼ ਠਹਿਰਾਇਆ ਹੈ। ਗਡਕਰੀ ਨੇ ਹਾਲ ਹੀ 'ਚ ਕਿਹਾ ਸੀ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਕੌਮਾਂਤਰੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ ਵਧੀਆਂ ਹਨ, ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰ ਦੇ ਵੱਸ ਤੋਂ ਬਾਹਰ ਹੈ। ਦੱਸ ਦੇਈਏ ਕਿ 10 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਸੰਭਾਵਨਾ ਸੀ ਪਰ ਪੈਟਰੋਲੀਅਮ ਕੰਪਨੀਆਂ ਨੇ 22 ਮਾਰਚ ਤੋਂ ਕੀਮਤਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ 24 ਮਾਰਚ ਤੋਂ ਇਲਾਵਾ ਪਿਛਲੇ 6 ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। -PTC NewsPrice of petrol & diesel in Delhi at Rs 99.11 per litre & Rs 90.42 per litre respectively today (increased by 50 & 55 paise respectively) In Mumbai, the petrol & diesel prices per litre at Rs 113.88 & Rs 98.13 (increased by 53 paise & 58 paise respectively) (File pic) pic.twitter.com/7Eg5Optru1 — ANI (@ANI) March 27, 2022