ਪੈਟਰੋਲ- ਡੀਜ਼ਲ 'ਤੇ ਲਗਾਤਾਰ ਮਿਲ ਰਹੀ ਹੈ ਰਾਹਤ, ਜਾਣੋ ਅੱਜ ਕੀ ਹੈ ਕੀਮਤ !
ਨਵੀਂ ਦਿੱਲੀ : ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ ਜਾਰੀ ਹੈ। ਵੀਰਵਾਰ ਨੂੰ ਵੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਦੀਵਾਲੀ 'ਤੇ ਜਨਤਾ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੈਟਰੋਲ ਅਤੇ ਡੀਜ਼ਲ ਦੀ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਇਹ ਰਾਹਤ ਵੀਰਵਾਰ ਨੂੰ ਵੀ ਜਾਰੀ ਰਹੀ, ਜਦੋਂ ਤੇਲ ਕੰਪਨੀਆਂ ਨੇ ਸਵੇਰੇ ਕੀਮਤਾਂ ਨਹੀਂ ਵਧਾਈਆਂ।
[caption id="attachment_547690" align="aligncenter" width="300"]
ਪੈਟਰੋਲ- ਡੀਜ਼ਲ 'ਤੇ ਲਗਾਤਾਰ ਮਿਲ ਰਹੀ ਹੈ ਰਾਹਤ, ਜਾਣੋ ਅੱਜ ਕੀ ਹੈ ਕੀਮਤ ![/caption]
ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਅੱਜ ਸਵੇਰੇ ਜਾਰੀ ਕੀਤੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਰਾਜਧਾਨੀ ਦਿੱਲੀ 'ਚ ਪੈਟਰੋਲ 103.97 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ।
[caption id="attachment_547691" align="aligncenter" width="300"]
ਪੈਟਰੋਲ- ਡੀਜ਼ਲ 'ਤੇ ਲਗਾਤਾਰ ਮਿਲ ਰਹੀ ਹੈ ਰਾਹਤ, ਜਾਣੋ ਅੱਜ ਕੀ ਹੈ ਕੀਮਤ ![/caption]
ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 104.67 ਰੁਪਏ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 101.40 ਰੁਪਏ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਬੈਂਗਲੁਰੂ 'ਚ ਪੈਟਰੋਲ 100.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.01 ਰੁਪਏ ਅਤੇ ਹੈਦਰਾਬਾਦ 'ਚ 108.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.62 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
[caption id="attachment_547689" align="aligncenter" width="300"]
ਪੈਟਰੋਲ- ਡੀਜ਼ਲ 'ਤੇ ਲਗਾਤਾਰ ਮਿਲ ਰਹੀ ਹੈ ਰਾਹਤ, ਜਾਣੋ ਅੱਜ ਕੀ ਹੈ ਕੀਮਤ ![/caption]
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਿੱਚ ਕਟੌਤੀ ਤੋਂ ਬਾਅਦ ਯੂਪੀ, ਬਿਹਾਰ, ਤ੍ਰਿਪੁਰਾ, ਉੱਤਰਾਖੰਡ ਸਮੇਤ ਸਾਰੀਆਂ ਐਨਡੀਏ ਦੀਆਂ ਰਾਜ ਸਰਕਾਰਾਂ ਨੇ ਵੀ ਵੈਟ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਦੂਜੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਕਟੌਤੀ ਕੀਤੀ ਗਈ। ਦੂਜੇ ਪਾਸੇ ਇਸ ਤੋਂ ਬਾਅਦ ਭਾਜਪਾ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਵੈਟ ਘਟਾਉਣ ਦੀ ਮੰਗ ਕੀਤੀ ਸੀ। ਹਾਲਾਂਕਿ ਕੁਝ ਦਿਨਾਂ ਬਾਅਦ ਪੰਜਾਬ ਸਰਕਾਰ ਨੇ ਵੈਟ 'ਚ ਕਟੌਤੀ ਕਰ ਦਿੱਤੀ, ਜਿਸ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ।
-PTCNews