Thu, Nov 14, 2024
Whatsapp

ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋ ਅੱਜ ਦੇ ਰੇਟ

Reported by:  PTC News Desk  Edited by:  Ravinder Singh -- March 25th 2022 09:01 AM -- Updated: March 25th 2022 09:04 AM
ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋ ਅੱਜ ਦੇ ਰੇਟ

ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋ ਅੱਜ ਦੇ ਰੇਟ

ਨਵੀਂ ਦਿੱਲੀ : ਇਕ ਦਿਨ ਦੀ ਰਾਹਤ ਦੇਣ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫਿਰ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸ ਹਫ਼ਤੇ ਤੇਲ ਦੀਆਂ ਕੀਮਤਾਂ ਵਿੱਚ ਤੀਜੀ ਵਾਰ ਵਾਧਾ ਕੀਤਾ ਗਿਆ ਹੈ। ਤੇਲ ਦੀ ਕੀਮਤਾਂ ਵੱਧਣ ਨਾਲ ਲੋਕਾਂ ਉਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ। ਤੇਲ ਦੀਆਂ ਕੀਮਤਾਂ ਵੱਧਣ ਨਾਲ ਹੋਰ ਚੀਜ਼ਾਂ ਦੀਆਂ ਕੀਮਤਾਂ ਵੱਧਣ ਦੇ ਵੀ ਆਸਾਰ ਬਣ ਜਾਂਦੇ ਹਨ। ਇਸ ਨਾਲ ਮਹਿੰਗਾਈ ਸਿਖਰ ਉਤੇ ਪੁੱਜੇਗੀ। ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟਅੱਜ ਵੀ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਦੇ ਚਾਰੇ ਮਹਾਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 80 ਪੈਸੇ ਦਾ ਵਾਧਾ ਕਰ ਦਿੱਤਾ ਹੈ, ਜਦਕਿ ਡੀਜ਼ਲ ਵੀ ਮਹਿੰਗਾ ਹੋ ਗਿਆ ਹੈ। ਤਿੰਨ ਗੁਣਾ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 2.40 ਰੁਪਏ ਪ੍ਰਤੀ ਲੀਟਰ ਵਧ ਗਈ ਹੈ। ਇਸ ਤੋਂ ਪਹਿਲਾਂ 137 ਦਿਨਾਂ ਤੱਕ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ, ਜਦਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 45 ਫ਼ੀਸਦੀ ਮਹਿੰਗੀਆਂ ਹੋ ਗਈਆਂ ਹਨ। ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟਦਿੱਲੀ ਵਿੱਚ ਪੈਟਰੋਲ 97.81 ਰੁਪਏ ਅਤੇ ਡੀਜ਼ਲ 89.07 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਪੈਟਰੋਲ 112.51 ਰੁਪਏ ਅਤੇ ਡੀਜ਼ਲ 96.70 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਪੈਟਰੋਲ 103.71 ਰੁਪਏ ਅਤੇ ਡੀਜ਼ਲ 93.75 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ 107.18 ਰੁਪਏ ਅਤੇ ਡੀਜ਼ਲ 92.22 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਨੋਇਡਾ ਵਿੱਚ ਪੈਟਰੋਲ 102.44 ਰੁਪਏ ਅਤੇ ਡੀਜ਼ਲ 89.43 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ 'ਚ ਪੈਟਰੋਲ 97.67 ਰੁਪਏ ਅਤੇ ਡੀਜ਼ਲ 89.22 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟ ਪੋਰਟ ਬਲੇਅਰ 'ਚ ਪੈਟਰੋਲ 84.98 ਰੁਪਏ ਅਤੇ ਡੀਜ਼ਲ 79.21 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ। ਇਹ ਵੀ ਪੜ੍ਹੋ : ਮਨਕੀਰਤ ਔਲਖ ਨੂੰ ਧਮਕੀ ਦੇਣ ਦੇ ਮਾਮਲੇ 'ਚ ਗੈਂਗਸਟਰ ਯੋਧਾ ਗ੍ਰਿਫ਼ਤਾਰ


Top News view more...

Latest News view more...

PTC NETWORK