ਫਗਵਾੜਾ: ਆਮ ਆਦਮੀ ਪਾਰਟੀ ਦੇ ਵਰਕਰ 'ਤੇ ਹੋਇਆ ਕਾਤਲਾਨਾ ਹਮਲਾ
ਫਗਵਾੜਾ: ਫਗਵਾੜਾ ਵਿਖੇ ਆਮ ਆਦਮੀ ਪਾਰਟੀ ਦੇ ਇਕ ਵਰਕਰ 'ਤੇ ਕੁੱਝ ਵਿਅਕਤੀਆਂ ਵੱਲੋਂ ਕਾਤਲਾਨਾ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ ਹੈ ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਆਪ ਦੇ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਕਰੀਬ 2 ਘੰਟੇ ਬਾਅਦ ਤੱਕ ਪੁਲਿਸ ਨੂੰ ਫ਼ੋਨ ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਪੁਲਿਸ ਮੌਕੇ 'ਤੇ ਨਹੀਂ ਪੁੱਜੀ। ਜ਼ਖ਼ਮੀ ਦੀ ਪਛਾਣ ਸੰਤੋਖ ਸਿੰਘ ਵਾਸੀ ਖਲਿਆਣ ਵਜੋਂ ਹੋਈ ਹੈ। ਉੱਥੇ ਹੀ ਵਰਕਰ ਨੂੰ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਤੋਖ ਸਿੰਘ ਪਿੰਡ ਖਲਿਆਣ ਨੇ ਦੱਸਿਆ ਕਿ ਕੁਝ ਲੋਕਾਂ ਨੇ ਮਿਲ ਕੇ ਉਸ ਨਾਲ ਸਵੇਰੇ ਕੁੱਟਮਾਰ ਕੀਤੀ ਜਿਸ ਵਿੱਚੋਂ ਗੰਭੀਰ ਜ਼ਖ਼ਮੀ ਹੋ ਗਿਆ ਜਿੱਥੋਂ ਦੇ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ। ਜਾਣਕਾਰੀ ਦਿੰਦੇ ਹੋਏ ਸੰਤੋਖ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਆਪ ਆਗੂ ਇੰਦਰਜੀਤ ਖਲਿਆਣ ਨਾਲ ਉਸ ਦਾ ਬੀਤੇ ਦਿਨੀਂ ਲੱਡੂ ਵੰਡਣ ਦੇ ਮਾਮਲੇ ਵਿਚ ਝਗੜਾ ਹੋ ਗਿਆ ਸੀ। ਇਹ ਵੀ ਪੜ੍ਹੋ: 'Gully Boy' ਰੈਪਰ MC Tod Fod ਦਾ ਹੋਇਆ ਦੇਹਾਂਤ, ਰਣਵੀਰ ਸਿੰਘ ਨੇ ਪ੍ਰਗਟ ਕੀਤਾ ਦੁੱਖ ਉਸੇ ਲਾਗ ਡਾਟ ਦੇ ਚਲਦਿਆਂ ਇੰਦਰਜੀਤ ਖਲਿਆਣ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਸੰਤੋਖ ਸਿੰਘ ਤੇ ਹਮਲਾ ਕਰ ਦਿੱਤਾ ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਹ ਇੱਕ ਨਿੱਜੀ ਸਕੂਲ ਦੀ ਬੱਸ ਦਾ ਡਰਾਈਵਰ ਹੈ ਅਤੇ ਜਦੋਂ ਸਵੇਰੇ ਬੱਸ ਲੈ ਕੇ ਸਕੂਲ ਬੱਚਿਆਂ ਨੂੰ ਲੈਣ ਜਾ ਰਿਹਾ ਸੀ ਤਾਂ ਅਚਾਨਕ ਇੰਦਰਜੀਤ ਖਲਿਆਣ ਕੁੱਝ ਲੜਕਿਆਂ ਨੂੰ ਨਾਲ ਲੈ ਕੇ ਉਸ ਕੋਲ ਆਇਆ ਅਤੇ ਪਾਨੇ ਦੀ ਮੰਗ ਕੀਤੀ ਜਦੋਂ ਉਹ ਗੱਡੀ ਵਿੱਚੋਂ ਪਾਨਾ ਕੱਢ ਕੇ ਦੇਣ ਲਈ ਹੇਠਾਂ ਉਤਰਿਆ ਤਾਂ ਉਨ੍ਹਾਂ ਨੇ ਅਚਾਨਕ ਉਸ ਤੇ ਹਮਲਾ ਕਰ ਦਿੱਤਾ ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਜਲੰਧਰ ਹਾਇਰ ਸੈਂਟਰ ਰੈਫਰ ਕਰ ਦਿੱਤਾ। ਮੌਕੇ ਤੇ ਪੁੱਜੇ ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਬਣੀ ਹੈ ਨਾ ਕਿ ਆਪਸੀ ਰੰਜਿਸ਼ਾਂ ਪਾਲਣ ਲਈ ਜਿਨ੍ਹਾਂ ਨੇ ਵੀ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੇ ਹਮਲਾ ਕੀਤਾ ਹੈ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਪ੍ਰਸ਼ਾਸਨ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਦੋ ਘੰਟੇ ਹੋਣ ਦੇ ਬਾਵਜੂਦ ਵੀ ਹਾਲੇ ਤਕ ਸਿਵਲ ਹਸਪਤਾਲ ਫਗਵਾੜਾ ਵਿਚ ਕੋਈ ਵੀ ਪੁਲੀਸ ਅਧਿਕਾਰੀ ਨਹੀਂ ਪੁੱਜਿਆ। -PTC News