ਪਾਕਿਸਤਾਨ ਚੋਣਾਂ 'ਚ ਇਮਰਾਨ ਖਾਨ ਦੀ ਪਾਰਟੀ ਦੇ ਪੋਸਟਰ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਪਾਕਿਸਤਾਨ ਵਿੱਚ ਹੋ ਰਹੀਆ ਚੋਣਾਂ ਵਿੱਚ ਪੀਪੀ-217 ਲਈ ਇਮਰਾਨ ਖਾਨ ਦੀ ਪਾਰਟੀ ਦੇ ਉਮੀਦਵਾਰ ਜ਼ੈਨ ਕੁਰੈਸ਼ੀ ਦੇ ਪ੍ਰਚਾਰ ਪੋਸਟਰਾਂ ਵਿੱਚ ਲੱਗੀਆ ਹੋਈਆ ਵਿਖਾਈ ਦੇ ਰਹੀਆ ਹਨ। ਇਸ ਵਿੱਚ ਜ਼ੈਨ ਕੁਰੈਸ਼ੀ - ਸਾਬਕਾ ਵਿਦੇਸ਼ ਮੰਤਰੀ ਅਤੇ ਪੀਟੀਆਈ ਦੇ ਉਪ ਚੇਅਰਮੈਨ ਸ਼ਾਹ ਮਹਿਮੂਦ ਕੁਰੈਸ਼ੀ ਦਾ ਪੁੱਤਰ ਅਤੇ ਹੋਰ ਸਥਾਨਕ ਪਾਰਟੀ ਨੇਤਾਵਾਂ ਨੂੰ ਮੂਸੇਵਾਲਾ ਨੇ ਆਪਣੇ ਹਿੱਟ ਗੀਤ '295' ਦਾ ਹਵਾਲਾ ਦਿੰਦੇ ਹੋਏ ਦਿਖਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਇਹ ਪੋਸਟਰ ਉੱਤੇ ਲੱਗੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਇਕ ਨਿੱਜੀ ਚੈਨਲ ਉੱਤੇ ਗੱਲਬਾਤ ਕਰਦਿਆ ਜੈਨ ਕੁਰੈਸ਼ੀ ਦਾ ਕਹਿਣਾ ਹੈ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹਾਂਗਾ ਜਿਨ੍ਹਾਂ ਨੇ ਪੋਸਟਰ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਛਾਪੀ ਹੈ ਕਿਉਂਕਿ ਇਹ ਪੋਸਟਰ ਉਨ੍ਹਾਂ ਦੀ ਤਸਵੀਰ ਕਾਰਨ ਬਹੁਤ ਵਾਇਰਲ ਹੋਇਆ ਹੈ। ਸਾਡਾ ਕੋਈ ਵੀ ਪੋਸਟਰ ਪਹਿਲਾਂ ਇੰਨਾ ਵਾਇਰਲ ਨਹੀਂ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਪੋਸਟਰ 'ਤੇ ਤਸਵੀਰ ਕਿਸ ਨੇ ਛਾਪੀ ਹੈ ਅਤੇ ਇਸਦੇ ਪਿੱਛੇ ਕੀ ਕਾਰਨ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਦੀ ਸ਼ਾਮ ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ। ਮੂਸੇਵਾਲਾ ਦੀ ਪ੍ਰਸਿੱਧੀ ਪੰਜਾਬ ਵਿੱਚ ਹੀ ਨਹੀ ਪੂਰੇ ਵਿਸ਼ਵ ਵਿੱਚ ਹੈ। ਹਾਲ ਹੀ ਵਿੱਚ ਪਾਕਿਸਤਾਨੀ ਚੋਣਾਂ ਵਿੱਚ ਚੋਣ ਪ੍ਰਚਾਰ ਮੌਕੇ ਇਮਰਾਨ ਖਾਨ ਦੀ ਪਾਰਟੀ ਦੇ ਪੋਸਟਰ ਉੱਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਲਗਾਈ ਗਈ ਹੈ,ਜੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਹ ਵੀ ਪੜ੍ਹੋ:ਪੰਜਾਬ 'ਚ ਅੱਜ ਤੋਂ ਮਿਲੇਗੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਵੱਧ ਆਉਣ 'ਤੇ ਭਰਨਾ ਪਵੇਗਾ ਪੂਰਾ ਬਿੱਲ -PTC News