Wed, Jan 15, 2025
Whatsapp

ਪੀਐਮ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ View in English

Reported by:  PTC News Desk  Edited by:  Ravinder Singh -- April 13th 2022 09:58 AM
ਪੀਐਮ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਪੀਐਮ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਸਾਕੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਾਹਸ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਹੀ ਪ੍ਰੇਰਿਤ ਕਰਦੀ ਰਹੇਗੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, "1919 ਵਿੱਚ ਅੱਜ ਦੇ ਦਿਨ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੀ ਬੇਮਿਸਾਲ ਸਾਹਸ ਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।" ਉਨ੍ਹਾਂ ਨੇ ਨਰਿੰਦਰ ਮੋਦੀ ਨੇ ਜਲ੍ਹਿਆਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੀਐਮ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀਉਨ੍ਹਾਂ ਨੇ ਪਿਛਲੇ ਸਾਲ ਜਲਿਆਂਵਾਲਾ ਬਾਗ ਸਮਾਰਕ ਦੇ ਮੁਰੰਮਤ ਕੀਤੇ ਕੰਪਲੈਕਸ ਦੇ ਉਦਘਾਟਨ ਮੌਕੇ ਆਪਣਾ ਭਾਸ਼ਣ ਵੀ ਸਾਂਝਾ ਕੀਤਾ ਸੀ। ਜਲ੍ਹਿਆਂਵਾਲਾ ਬਾਗ ਦਾ ਕਤਲੇਆਮ 13 ਅਪ੍ਰੈਲ, 1919 ਨੂੰ ਹੋਇਆ ਸੀ, ਜਦੋਂ ਕਰਨਲ ਰੇਜੀਨਾਲਡ ਡਾਇਰ ਦੀ ਅਗਵਾਈ ਵਾਲੀ ਫੌਜ ਦੀਆਂ ਟੁਕੜੀਆਂ ਨੇ ਵਿਸਾਖੀ ਵਾਲੇ ਦਿਨ ਪੰਜਾਬ ਦੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਇਕੱਠੇ ਹੋਏ ਨਿਹੱਥੇ ਲੋਕਾਂ ਉਤੇ ਗੋਲੀਬਾਰੀ ਕੀਤੀ ਸੀ। ਜਿਸ ਕਾਰਨ ਲੋਕਾਂ ਵਿੱਚ ਭੱਜ ਦੌੜ ਮਚ ਗਈ ਸੀ ਤੇ ਲੋਕਾਂ ਨੂੰ ਉਥੇ ਸਥਿਤ ਖੂਹ ਵਿੱਚ ਛਾਲ ਮਾਰ ਦਿੱਤੀ ਸੀ ਤੇ ਬਹੁਤ ਸਾਰੇ ਲੋਕਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ।

ਦੋ ਰਾਸ਼ਟਰੀ ਨੇਤਾਵਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਭੀੜ ਸ਼ਾਂਤੀਪੂਰਵਕ ਸਥਾਨ 'ਤੇ ਇਕੱਠੀ ਹੋਈ ਸੀ ਜਦੋਂ ਜਨਰਲ ਡਾਇਰ ਅਤੇ ਉਸ ਦੀਆਂ ਫੌਜਾਂ ਨੇ ਉਨ੍ਹਾਂ ਉਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਪੀਐਮ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀਬ੍ਰਿਟਿਸ਼ ਸਰਕਾਰ ਦੇ ਰਿਕਾਰਡ ਦੇ ਅਨੁਸਾਰ, ਗੋਲੀਬਾਰੀ ਵਿੱਚ 379 ਵਿਅਕਤੀ ਮਾਰੇ ਗਏ ਸਨ, ਜਿਨ੍ਹਾਂ ਵਿੱਚ ਮਰਦ, ਔਰਤਾਂ ਅਤੇ ਬੱਚੇ ਸ਼ਾਮਲ ਸਨ ਅਤੇ 1,200 ਜ਼ਖਮੀ ਹੋਏ ਸਨ। ਦੂਜੇ ਸ੍ਰੋਤਾਂ ਦੇ ਅਨੁਸਾਰ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਜ਼ਿਆਦਾ ਹੈ। ਪੂਰੇ ਵਿਸ਼ਵ ਵਿੱਚ ਇਸ ਸਾਕੇ ਦੀ ਨਿਖੇਧੀ ਕੀਤੀ ਗਈ। ਇਹ ਵੀ ਪੜ੍ਹੋ : ਫੂਡ ਤੇ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਸੁਪਰਡੈਂਟ ਦੇ ਮੂੰਹ 'ਤੇ ਮਲ਼ੀ ਕਾਲਖ਼

Top News view more...

Latest News view more...

PTC NETWORK