PM ਮੋਦੀ ਨੇ ਪੰਜਾਬ, ਕਰਨਾਟਕ, ਬਿਹਾਰ ਤੇ ਉੱਤਰਖੰਡ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਪੰਜਾਬ, ਕਰਨਾਟਕ, ਬਿਹਾਰ ਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਨ੍ਹਾਂ ਸੂਬਿਆਂ ’ਚ ਕੋਰੋਨਾ ਦੀ ਤਾਜ਼ਾ ਸਥਿਤੀ ਤੇ ਇਸ ਦੇ ਕੰਟਰੋਲ ਨੂੰ ਲੈ ਕੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ।
[caption id="attachment_496029" align="aligncenter" width="297"]
PM ਮੋਦੀ ਨੇ ਪੰਜਾਬ, ਕਰਨਾਟਕ, ਬਿਹਾਰ ਤੇ ਉੱਤਰਖੰਡ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ[/caption]
ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਮਰੀਜ਼ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਐਂਬੂਲੈਂਸ ਡਰਾਈਵਰ ਨੇ ਲਏ 1,20,000 ਰੁਪਏ
ਦਰਅਸਲ 'ਚ ਪ੍ਰਧਾਨ ਮੰਤਰੀ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ ਅੱਜ ਪੰਜਾਬ ,ਕਰਨਾਟਕਾ, ਬਿਹਾਰ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਤੋਂ ਕੋਰੋਨਾ ਦੇ ਮੌਜੂਦਾ ਹਲਾਤ ਬਾਰੇ ਜਾਣਕਾਰੀ ਲਈ ਹੈ।
[caption id="attachment_496032" align="aligncenter" width="300"]
PM ਮੋਦੀ ਨੇ ਪੰਜਾਬ, ਕਰਨਾਟਕ, ਬਿਹਾਰ ਤੇ ਉੱਤਰਖੰਡ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ[/caption]
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਤੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਐੱਮਕੇ ਸਟਾਲਿਨ ਨਾਲ ਫੋਨ ’ਤੇ ਕੋਰੋਨਾ ਸੰਕਟ ਨੂੰ ਲੈ ਕੇ ਗੱਲਬਾਤ ਕੀਤੀ ਸੀ। ਇਨ੍ਹਾਂ ਸੂਬਿਆਂ ’ਚ ਕੋਰੋਨਾ ਦੀ ਸਥਿਤੀ ਕਾਫੀ ਗੰਭੀਰ ਹੈ।
[caption id="attachment_496031" align="aligncenter" width="300"]
PM ਮੋਦੀ ਨੇ ਪੰਜਾਬ, ਕਰਨਾਟਕ, ਬਿਹਾਰ ਤੇ ਉੱਤਰਖੰਡ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ[/caption]
ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਡਿਊਟੀ 'ਚ ਰੁੱਝੇ ASI ਨੇ ਟਾਲਿਆ ਧੀ ਦਾ ਵਿਆਹ , ਹੁਣ ਤੱਕ 1100 ਲਾਸ਼ਾਂ ਦਾ ਕੀਤਾ ਸਸਕਾਰ
ਦੱਸ ਦੇਈਏ ਕਿ ਭਾਰਤ 'ਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ, ਜਿਸ ਨੂੰ ਲੈ ਕੇ ਕੇਂਦਰ ਸਰਕਾਰ ਫਿਕਰਮੰਦ ਹੈ। ਅੱਜ ਵੀ ਦੇਸ਼ ’ਚ 4 ਲੱਖ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ। ਲਗਾਤਾਰ ਵਧ ਰਹੇ ਅੰਕੜਿਆਂ ਦੇ ਚੱਲਦੇ ਦੇਸ਼ ’ਚ ਹਾਲਾਤ ਬੇਹੱਦ ਖ਼ਤਰਨਾਕ ਹੁੰਦੇ ਜਾਂ ਰਹੇ ਹਨ।
-PTCNews