ਪੁਲਿਸ ਨੇ ਨਾਮੀ ਗੈਂਗਸਟਰ ਨੂੰ ਗਿਰੋਹ ਸਮੇਤ ਕੀਤਾ ਗ੍ਰਿਫ਼਼ਤਾਰ
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਅੱਜ ਗੈਂਗਸਟਰ ਜੁਝਾਰ ਸਿੰਘ ਹਜ਼ਾਰਾ ਨੂੰ ਉਸਦੇ ਗਿਰੋਹ ਸਮੇਤ ਕਾਬੂ ਕੀਤਾ, ਜਿਸ ਕੋਲੋਂ 2 ਪਿਸਤੌਲ ਤੇ 8 ਰੌਂਦ ਬਰਾਮਦ ਕੀਤੇ ਹਨ। ਇਹ ਗਿਰੋਹ ਕਈ ਵਾਰਦਾਤਾਂ ਵਿੱਚ ਸ਼ਾਮਲ ਰਿਹਾ ਹੈ ਤੇ ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਜਾਣਕਾਰੀ ਦਿੰਦੇ ਹੋਏ ਏ.ਡੀ.ਸੀ.ਪੀ ਸਿਟੀ-2 ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਹ ਗਿਰੋਹ ਪਿਛਲੇ ਕਈ ਸਾਲਾਂ ਤੋਂ ਇਲਾਕੇ ਵਿੱਚ ਸਰਗਰਮ ਸੀ ਅਤੇ ਇਨ੍ਹਾਂ ਵੱਲੋਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਨੇ ਕਾਫੀ ਮਿਹਨਤ ਕੀਤੀ ਸੀ। ਡੇਢ ਮਹੀਨੇ ਬਾਅਦ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਇੱਕ ਦੇਸੀ ਪਿਸਤੌਲ, ਛੇ ਜਿੰਦਾ ਕਾਰਤੂਸ, ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ ਤੇ ਦੋ ਮੁਲਜ਼ਮ ਅਜੇ ਵੀ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਨੌਜਵਾਨ ਜੇਲ੍ਹ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਬਾਕੀ ਦੋ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਉਨ੍ਹਾਂ ਦੀ ਸ਼ਹਿ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਪੁਲਿਸ ਇਸ ਮਾਮਲੇ ਦੀ ਡੂੰਘਿਆਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੂੰ ਇਨ੍ਹਾਂ ਕੋਲੋਂ ਕਈ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ। ਇਹ ਵੀ ਪੜ੍ਹੋ : 'ਅਰਥ ਆਵਰ' ਮੌਕੇ ਆਲਮੀ ਪੱਧਰ 'ਤੇ ਲਾਈਟਾਂ ਬੰਦ ਕਰਨ ਦੀ ਅਪੀਲ