ਪੁਲਿਸ ਨੇ ਤਿੰਨ ਨਸ਼ਾ ਤਸਕਰ ਨੂੰ ਕਰੋੜਾ ਦੀ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ: ਪੰਜਾਬ ਵਿੱਚ ਨਸ਼ੇ ਦੀ ਤਸਕਰੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਹੁਣ ਅੰਮ੍ਰਿਤਸਰ ਦੀ STF ਟੀਮ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਐਸਟੀਐਫ ਦੀ ਟੀਮ ਨੇ ਨਸ਼ਾ ਤਸਕਰਾਂ ਕੋਲੋਂ ਸਾਢੇ ਤਿੰਨ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ਵਿੱਚ 24 ਕਰੋੜ ਰੁਪਏ ਦੱਸੀ ਜਾ ਰਹੀ ਹੈ। STF ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਐਸ.ਟੀ.ਐਫ ਨੇ ਉਸ ਵੇਲੇ ਵੱਡੀ ਸਫਲਤਾ ਹਾਸਿਲ ਕੀਤੀ ਹੈ ਜਦੋਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਰਸ਼ਪਾਲ ਸਿੰਘ ਅਨੁਸਾਰ ਪੰਜਾਬ ਵਿੱਚ ਲਗਾਤਾਰ ਨਸ਼ੇ ਦੇ ਸੌਦਾਗਰ ਫੜੇ ਜਾ ਰਹੇ ਹਨ, ਜਿੱਥੋਂ ਇਹ ਲੋਕ ਹੈਰੋਇਨ ਪ੍ਰਾਪਤ ਕੀਤੀ ਅਤੇ ਕਿੱਥੇ ਵੇਚਦੇ ਸਨ, ਇਨ੍ਹਾਂ ਵਿਅਕਤੀਆਂ ਕੋਲੋਂ ਹੋਰ ਵੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਇਸ ਬਾਰੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਟੀਮ ਨੇ ਗੁਪਤ ਸੂਚਨਾ ਦੇ ਅਧਾਰਿਤ ਉੱਤੇ ਇਨ੍ਹਾਂ ਉਤੇ ਨਸ਼ਾ ਤਸਕਰਾ ਨੂੰ ਕਾਬੂ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ 2 ਵਿਅਕਤੀਆਂ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਸੀ ਉਥੇ ਹੀ ਇਕ ਵਿਅਕਤੀ ਦਾ ਹਵਾਲੇ ਦੇ ਧੰਦੇ ਸੰਬਧਿਤ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋੋਂ ਸਾਢੇ ਤਿੰਨ ਕਿਲੋਂ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਉਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਫੈਕਟਰੀ 'ਚ ਲੱਗੀ ਅੱਗ, ਧੂਏਂ ਨਾਲ ਦਮ ਘੁਟ ਕੇ ਹੋਈ 3 ਵਿਅਕਤੀਆਂ ਦੀ ਮੌਤ -PTC News