Sun, Mar 30, 2025
Whatsapp

ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ, ਪੁਲਿਸ ਵੱਲੋਂ 80 ਹਜ਼ਾਰ ਲੀਟਰ ਲਾਹਣ ਬਰਾਮਦ

Reported by:  PTC News Desk  Edited by:  Riya Bawa -- March 27th 2022 11:46 AM
ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ, ਪੁਲਿਸ ਵੱਲੋਂ  80 ਹਜ਼ਾਰ ਲੀਟਰ ਲਾਹਣ ਬਰਾਮਦ

ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ, ਪੁਲਿਸ ਵੱਲੋਂ 80 ਹਜ਼ਾਰ ਲੀਟਰ ਲਾਹਣ ਬਰਾਮਦ

ਲੁਧਿਆਣਾ - ਨਾਜਾਇਜ਼ ਸ਼ਰਾਬ ਮਾਫੀਆ ਅਤੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਲੋਕਾਂ ਖਿਲਾਫ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ ਅੱਜ ਸਤਲੁਜ ਦਰਿਆ ਦੇ ਨਾਲ ਲੱਗਦੇ ਲਾਡੋਵਾਲ ਦੇ ਮੰਡ ਖੇਤਰ ਵਿੱਚੋਂ 80 ਹਜ਼ਾਰ ਲੀਟਰ ਲਾਹਣ ਜ਼ਬਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼-1 ਦੀ ਪੁਲਿਸ ਟੀਮ ਨੇ ਲਾਡੋਵਾਲ ਖੇਤਰ ਦੇ ਬੇਟ ਇਲਾਕੇ ਵਿੱਚੋਂ ਕਿਸ਼ਤੀਆਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਹੈ. ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ, ਪੁਲਿਸ ਵੱਲੋਂ  80 ਹਜ਼ਾਰ ਲੀਟਰ ਲਾਹਣ ਬਰਾਮਦ ਉਨ੍ਹਾਂ ਦੱਸਿਆ ਕਿ ਟੀਮ ਨੇ ਮੌਕੇ ਤੋਂ 80 ਹਜ਼ਾਰ ਲੀਟਰ ਲਾਹਣ ਅਤੇ 30 ਲੀਟਰ ਗੈਰ-ਕਾਨੂੰਨੀ ਸ਼ਰਾਬ ਬ੍ਰਾਮਦ ਕੀਤੀ ਹੈ ਜਿਸ ਤੋਂ ਬਾਅਦ ਤੁਰੰਤ ਐਕਸਾਈਜ਼ ਵਿਭਾਗ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਆਬਕਾਰੀ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਬਕਾਰੀ ਐਕਟ ਦੀ ਧਾਰਾ 61, 1 ਅਤੇ 14 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ, ਪੁਲਿਸ ਵੱਲੋਂ  80 ਹਜ਼ਾਰ ਲੀਟਰ ਲਾਹਣ ਬਰਾਮਦ ਇਹ ਵੀ ਪੜ੍ਹੋ : ਫਾਤਿਮਾ ਪਹਿਲੀ ਵਾਰ ਆਪਣੇ ਨਾਨਾ-ਨਾਨੀ ਨੂੰ ਮਿਲੇਗੀ, 3 ਪਾਕਿ ਕੈਦੀ ਕੀਤੇ ਰਿਹਾਅ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ਿਕੰਜਾ ਹੋਰ ਕੱਸਿਆ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਪਾਏ ਗਏ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਰਾਬ ਦੀ ਤਸਕਰੀ ਲਈ ਬਦਨਾਮ ਇਲਾਕਿਆਂ ਵਿੱਚ ਇੱਕ ਵੱਡਾ ਸੰਯੁਕਤ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ, ਪੁਲਿਸ ਵੱਲੋਂ  80 ਹਜ਼ਾਰ ਲੀਟਰ ਲਾਹਣ ਬਰਾਮਦ ਭੁੱਲਰ ਨੇ ਕਿਹਾ ਕਿ ਏ.ਸੀ.ਪੀਜ਼ ਅਤੇ ਐਸ.ਐਚ.ਓਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਨਸ਼ੇ ਦੀ ਵਿਕਰੀ ਨਾ ਹੋਣ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। -PTC News


Top News view more...

Latest News view more...

PTC NETWORK