400 ਤੋਂ ਵੱਧ ਪੁਲਿਸ ਕਰਮੀਆਂ ਨੂੰ ਲੈ ਕੇ ਮਕਬੂਲਪੁਰਾ ਪਹੁੰਚੀ ਪੁਲਿਸ ਫੋਰਸ, ਸਰਚ ਅਭਿਆਨ ਜਾਰੀ
ਅੰਮ੍ਰਿਤਸਰ, 17 ਸਤੰਬਰ: ਏਡੀਜੀਪੀ ਡਾ. ਨਰੇਸ਼ ਅਰੋੜਾ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਅੱਜ ਮਕਬੂਲਪੁਰਾ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ, ਜੋ ਕਥਿਤ ਤੌਰ 'ਤੇ ਨਸ਼ਿਆਂ ਦੀ ਵਰਤੋਂ ਲਈ ਜਾਣਿਆ ਜਾਂਦਾ ਹੈ। ਹਾਲ ਹੀ 'ਚ ਇੱਕ ਨਵ-ਵਿਆਹੁਤਾ ਲੜਕੀ ਦੀ ਕਥਿਤ ਤੌਰ 'ਤੇ ਨਸ਼ੇ 'ਚ ਧੁੱਤ ਹੋਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਸਥਾਨਕ ਪੁਲਿਸ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਉਸਤੋਂ ਬਾਅਦ ਅੱਜ ਇੱਥੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ। ਏਡੀਜੀਪੀ ਨੇ ਮਕਬੂਲਪੁਰਾ ਦੇ ਕਈ ਫਲੈਟਾਂ ਦਾ ਦੌਰਾ ਕੀਤਾ ਅਤੇ ਕਰੀਬ ਤਿੰਨ ਘੰਟੇ ਤੱਕ ਇਲਾਕੇ ਵਿੱਚ ਸਰਚ ਅਭਿਆਨ ਚਲਦਾ ਰਿਹਾ। ਪੂਰੇ ਇਲਾਕੇ ਨੂੰ ਘੇਰਣ ਲਈ 10 ਤੋਂ ਵੱਧ ਚੈੱਕ ਪੋਸਟ ਲਗਾਏ ਗਏ ਸਨ। ਤਲਾਸ਼ੀ ਮੁਹਿੰਮ ਦੌਰਾਨ 400 ਤੋਂ ਉੱਤੇ ਪੁਲਿਸ ਮੁਲਾਜ਼ਮਾਂ ਤਾਇਨਾਤ ਕੀਤੇ ਗਏ ਸਨ। ਇਹ ਵੀ ਪੜ੍ਹੋ: ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਈਲ ਫੋਨਾਂ ਦੀ ਬਰਾਮਦਗੀ ਲਗਾਤਾਰ ਜਾਰੀ ਏਡੀਜੀਪੀ ਡਾ. ਨਰੇਸ਼ ਅਰੋੜਾ ਦੇ ਨਾਲ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ, ਡੀਸੀਪੀ ਪਰਮਿੰਦਰ ਸਿੰਘ ਭੰਡਾਲ ਅਤੇ ਵਧੀਕ ਡਿਪਟੀ ਪੁਲਿਸ ਕਮਿਸ਼ਨਰ ਅਭਿਮਨਿਊ ਰਾਣਾ ਵੀ ਮੌਜੂਦ ਰਹੇ। -PTC News