Wed, Nov 13, 2024
Whatsapp

ਸਲਮਾਨ ਖ਼ਾਨ ਨੂੰ ਧਮਕੀ ਭਰਿਆ ਪੱਤਰ ਦੇਣ ਵਾਲਿਆਂ ਦੀ ਪੁਲਿਸ ਨੇ ਕੀਤੀ ਪਛਾਣ

Reported by:  PTC News Desk  Edited by:  Ravinder Singh -- June 10th 2022 07:46 AM
ਸਲਮਾਨ ਖ਼ਾਨ ਨੂੰ ਧਮਕੀ ਭਰਿਆ ਪੱਤਰ ਦੇਣ ਵਾਲਿਆਂ ਦੀ ਪੁਲਿਸ ਨੇ ਕੀਤੀ ਪਛਾਣ

ਸਲਮਾਨ ਖ਼ਾਨ ਨੂੰ ਧਮਕੀ ਭਰਿਆ ਪੱਤਰ ਦੇਣ ਵਾਲਿਆਂ ਦੀ ਪੁਲਿਸ ਨੇ ਕੀਤੀ ਪਛਾਣ

ਮੁੰਬਈ : ਸਲਮਾਨ ਖ਼ਾਨ ਨੂੰ ਧਮਕੀ ਭਰਿਆ ਪੱਤਰ ਦੇਣ ਵਾਲਿਆਂ ਦੀ ਮੁੰਬਈ ਪੁਲਿਸ ਨੇ ਪਛਾਣ ਕਰ ਲਈ ਹੈ। ਕ੍ਰਾਈਮ ਬ੍ਰਾਂਚ ਨੇ ਉਨ੍ਹਾਂ ਲੋਕਾਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਨੇ ਪੱਤਰ ਸੁੱਟਿਆ ਸੀ। ਨਾਲ ਸਬੰਧਤ ਸੁਰਾਗ ਮਿਲੇ ਹਨ। ਮੁੰਬਈ ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੀ ਪਛਾਣ ਦੇ ਤੁਰੰਤ ਬਾਅਦ 6 ਟੀਮਾਂ ਨੂੰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਭੇਜਿਆ ਗਿਆ ਹੈ।

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਭਰੀ ਚਿੱਠੀ ਦੇ ਮਾਮਲੇ 'ਚ ਮੁੰਬਈ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਵੀਰਵਾਰ ਦੇਰ ਰਾਤ ਦੱਸਿਆ ਕਿ ਜੇਲ੍ਹ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਭਰਿਆ ਪੱਤਰ ਜਾਰੀ ਕੀਤਾ ਸੀ। ਇਸ ਮਾਮਲੇ 'ਚ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਉਸ ਦੇ ਗਿਰੋਹ ਦੇ ਤਿੰਨ ਜਣੇ ਇਸ ਪੱਤਰ ਨੂੰ ਪਹੁੰਚਾਉਣ ਲਈ ਜਲੌਰ (ਰਾਜਸਥਾਨ) ਤੋਂ ਮੁੰਬਈ ਪਹੁੰਚੇ ਸਨ। ਇਹ ਜਾਣਕਾਰੀ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਸਿਧੇਸ਼ ਹੀਰਾਮਨ ਕਾਂਬਲ ਉਰਫ ਮਹਾਕਾਲ ਤੋਂ ਪੁੱਛਗਿੱਛ ਦੌਰਾਨ ਮਿਲੀ ਹੈ। ਪੁਲਿਸ ਮੁਤਾਬਕ ਇਸ ਗਿਰੋਹ ਦੀ ਮੁਲਾਕਾਤ ਮੁਲਜ਼ਮ ਅਤੇ ਬਿਸ਼ਨੋਈ ਦੇ ਸਰਗਨਾ ਸੌਰਭ ਮਹਾਕਾਲ ਨਾਲ ਹੋਈ ਸੀ। ਮੁੰਬਈ ਪੁਲਿਸ ਮੁਤਾਬਕ ਦੋਸ਼ੀ ਸੌਰਭ ਮਹਾਕਾਲ ਨੇ ਖੁਲਾਸਾ ਕੀਤਾ ਕਿ ਬਿਸ਼ਨੋਈ ਦੇ ਸਹਿਯੋਗੀ ਵਿਕਰਮ ਬਰਾੜ ਨੇ ਸਲੀਮ ਖ਼ਾਨ ਨੂੰ ਚਿੱਠੀ ਪਹੁੰਚਾਈ ਸੀ। ਸਲਮਾਨ ਖਾਨ ਦੇ ਪਿਤਾ ਅਤੇ ਮਸ਼ਹੂਰ ਪਟਕਥਾ ਲੇਖਕ ਸਲੀਮ ਖਾਨ ਐਤਵਾਰ ਨੂੰ ਸਵੇਰ ਦੀ ਸੈਰ ਤੋਂ ਬਾਅਦ ਇੱਕ ਬੈਂਚ 'ਤੇ ਬੈਠੇ ਸਨ ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਉੱਥੇ ਇੱਕ ਚਿੱਠੀ ਪਾ ਦਿੱਤੀ, ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਅਭਿਨੇਤਾ ਪੁੱਤਰ ਸਲਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਜ਼ਿਕਰ ਕੀਤਾ ਗਿਆ ਸੀ। ਬਾਅਦ ਵਿੱਚ, ਆਪਣੇ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ, ਸਲੀਮ ਖਾਨ ਨੇ ਪੁਲਿਸ ਕੋਲ ਪਹੁੰਚ ਕੀਤੀ ਅਤੇ ਆਈਪੀਸੀ ਦੀ ਧਾਰਾ 506-II (ਅਪਰਾਧਿਕ ਧਮਕੀ) ਦੇ ਤਹਿਤ ਬਾਂਦਰਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ। ਬਾਅਦ ਵਿੱਚ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਸਲੀਮ ਖਾਨ ਅਤੇ ਸਲਮਾਨ ਖਾਨ ਦੇ ਬਿਆਨ ਦਰਜ ਕੀਤੇ। ਇਹ ਵੀ ਪੜ੍ਹੋ : ਅੱਤਵਾਦੀ ਹਰਵਿੰਦਰ ਰਿੰਦਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

Top News view more...

Latest News view more...

PTC NETWORK