13,000 ਰੁਪਏ ਦੀ ਰਿਸ਼ਵਤ ਸਣੇ ਪੁਲਿਸ ਮੁਲਾਜ਼ਿਮ ਚੜ੍ਹੇ ਅੜਿੱਕੇ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਟੀ ਥਾਣਾ ਸਮਾਣਾ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਐਸ.ਆਈ. ਕਰਨਵੀਰ ਸਿੰਘ, ਹੌਲਦਾਰ ਮੱਖਣ ਸਿੰਘ ਅਤੇ ਹੋਮ ਗਾਰਡ ਜਵਾਨ ਵਿਰਸਾ ਸਿੰਘ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਜਦਕਿ ਇਸੇ ਕੇਸ ਵਿੱਚ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
Also Read | Punjab CM announces stricter curb; here’s what’s opened and closed?
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਚਮਾਰੀਆਂ ਨੂੰ ਸ਼ਿਕਾਇਤਕਰਤਾ ਵਿਨੋਦ ਕੁਮਾਰ ਵਾਸੀ ਪਾਤੜਾਂ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਪੁਲਿਸ ਕੇਸ ਵਿੱਚ ਉਸ ਦੇ ਭਤੀਜੇ ਦੀ ਮਦਦ ਕਰਨ ਬਦਲੇ ਉਕਤ ਪੁਲਿਸ ਕਰਚਮਾਰੀਆਂ ਵਲੋਂ ਉਸ ਤੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ.ਆਈ., ਹੌਲਦਾਰ ਅਤੇ ਹੋਮ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਰਿਸ਼ਵਤਖ਼ੋਰੀ ਦੇ ਇਸ ਕੇਸ ਵਿੱਚ ਉਕਤ ਸਮੇਤ ਪੰਜ ਪੁਲਿਸ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Click here to follow PTC News on Twitter