ਪੁਲਿਸ ਨੇ ਸੋਨੂੰ ਸੂਦ ਦੀ ਗੱਡੀ ਨੂੰ ਲਿਆ ਕਬਜ਼ੇ 'ਚ , ਸੋਨੂੰ ਸੂਦ ਤੋਂ ਕੀਤੀ ਗਈ ਪੁੱਛਗਿੱਛ
ਮੋਗਾ: ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਦੇ ਭਰਾ ਸੋਨੂੰ ਸੂਦ ਵੱਲੋਂ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ ਨੂੰ ਲੈਕੇ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ। ਇਹ ਮਾਮਲਾ ਮੋਗਾ ਦੇ ਪਿੰਡ ਲੰਡੇਕੇ ਦੇ ਬੂਥ ਉੱਤੇ ਜਾ ਰਹੇ ਫਿਲਮ ਸਟਾਰ ਸੋਨੂੰ ਸੂਦ ਦੀ ਗੱਡੀ ਨੂੰ ਪੁਲਿਸ ਨੇ ਰੋਕ ਲਿਆ ਅਤੇ ਕਬਜੇ ਵਿੱਚ ਲਈ। ਇਸ ਬਾਰੇ ਅਕਾਲੀ ਆਗੂ ਦੀਦਾਰ ਸਿੰਘ ਨੇ ਦੱਸਿਆ ਕਿ ਮਾਲਵਿਕ ਸੂਦ ਦੇ ਭਰਾ ਫਿਲਮ ਸਟਾਰ ਸੋਨੂੰ ਸੂਦ ਵੱਲੋ ਵੱਖ-ਵੱਖ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਭਰਮਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਹੁਣ ਮੌਕੇ ਉੱਤੇ ਪੁਲਸ ਨੇ ਆ ਕੇ ਉਨ੍ਹਾਂ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਨੂੰ ਸੂਦ ਨੇ ਪੋਲਿੰਗ ਬੂਥ ਉੱਤੇ ਬੈਠਣਾ ਹੈ ਤਾਂ ਉਹ ਸਿਰਫ਼ ਆਪਣੇ ਪੋਲਿੰਗ ਬੂਥ ਉਤੇ ਹੀ ਬੈਠ ਸਕਦਾ ਹੈ।ਇਸ ਮਾਮਲੇ ਬਾਰੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸ਼ਿਕਾਇਤ ਮਿਲੀ ਸੀ ਉਸ ਦੇ ਆਧਾਰਿਤ ਅਸੀਂ ਸੋਨੂੰ ਸੂਦ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਪੁੱਛਗਿੱਛ ਕਰ ਰਹੇ ਹਾਂ। ਇਹ ਵੀ ਪੜ੍ਹੋ:ਜਿੱਥੇ ਚੰਨੀ ਨੇ ਪਾਉਣੀ ਸੀ ਵੋਟ, ਉੱਥੇ EVM ਮਸ਼ੀਨ ਹੋਈ ਖਰਾਬ -PTC News