ਥਾਣੇਦਾਰ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਅੰਮ੍ਰਿਤਸਰ : ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸ ਸਬੰਧੀ ਸਰਕਾਰ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੋਇਆ ਹੈ। ਇਸ ਹੈਲਪਲਾਈਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਮਾਨਟੀਰਿੰਗ ਕਰ ਰਹੇ ਹਨ। ਇਸ ਦੌਰਾਨ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵੱਲੋਂ ਇਕ ਹੋਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਥਾਣਾ ਬੀ ਡਿਵੀਜ਼ਨ ਦੇ ਏ.ਐਸ.ਆਈ ਕੁਲਦੀਪ ਸਿੰਘ ਨੂੰ ਇਕ ਨਵਦੀਪ ਸਿੰਘ ਨਾਮੀ ਵਿਅਕਤੀ ਵਾਸੀ ਅਮਰ ਐਵੇਨਿਊ ਦੀ ਸ਼ਿਕਾਇਤ ਉਤੇ 5000 ਰੁਪਏ ਦੀ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਸਿੰਘ ਦੇ ਵਹੀਕਲ ਦੀ ਕਿਸੇ ਹੋਰ ਵਾਹਨ ਨਾਲ ਮਾਮੂਲੀ ਟੱਕਰ ਹੋ ਗਈ ਸੀ, ਜਿਸ ਉਪਰੰਤ ਦੋਹਾਂ ਧਿਰਾਂ ਦਾ ਰਾਜੀਨਾਮਾ ਹੋਣ ਦੇ ਬਾਵਜੂਦ ਵੀ ਥਾਣੇਦਾਰ ਵੱਲੋਂ ਰਾਜੀਨਾਮਾ ਸਵੀਕਾਰ ਕਰਨ ਲਈ ਉਸ ਕੋਲੋਂ 5000 ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਜਿਸ ਦੀ ਰਿਕਾਰਡਿੰਗ ਉਸ ਵੱਲੋਂ ਵਿਜੀਲੈਂਸ ਕੋਲ ਪੇਸ਼ ਕਰਨ ਉਪਰੰਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਦੀ ਪੁਸ਼ਟੀ ਕਰਦਿਆ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੇ ਐਸ.ਐਸ.ਪੀ ਪਰਮਪਾਲ ਸਿੰਘ ਨੇ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਰੋਜ਼ਾਨਾ ਅਜਿਹੀਆਂ ਕਈ ਸ਼ਿਕਾਇਤਾਂ ਪੁੱਜ ਰਹੀਆਂ ਹਨ, ਜਿਨ੍ਹਾਂ ਉਤੇ ਵਿਜੀਲੈਂਸ ਬਿਊਰੋ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ। ਭ੍ਰਿਸ਼ਟਾਚਾਰ ਮੁਲਾਜ਼ਮਾਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗੀ। ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ, ਜਿਸ ਨਾਲ ਰਿਸ਼ਵਤ ਲੈਣ ਦਾ ਮਾਮਲਿਆਂ ਨੂੰ ਪਵੇਗੀ ਠੱਲ। ਇਹ ਵੀ ਪੜ੍ਹੋ : ਹਰਨਾਜ਼ ਕੌਰ ਸੰਧੂ ਦਾ ਵੱਡਾ ਬਿਆਨ, ਕਿਹਾ-ਮੈਂ ਭਗਵੰਤ ਮਾਨ ਦੀ ਫ਼ੈਨ ਹਾਂ