ਮੁੱਖ ਮੰਤਰੀ ਦੇ ਦਫ਼ਤਰ 'ਚੋਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਹਟਾਏ ਜਾਣ 'ਤੇ ਨਿਖੇਧੀ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਦੇ ਦਫਤਰ ਵਿਚੋਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਹਟਾ ਦਿੱਤੀ ਗਈ। ਇਸ ਮਾਮਲੇ ਉਤੇ ਸਿਆਸਤ ਸ਼ੁਰੂ ਹੋ ਗਈ ਹੈ। ਭਾਜਪਾ ਨੇ ਤਸਵੀਰ ਹਟਾਏ ਜਾਣ ਉਤੇ ਇਤਰਾਜ਼ ਜ਼ਾਹਿਰ ਕੀਤਾ ਹੈ ਤੇ ਇਸ ਤਸਵੀਰ ਨੂੰ ਜਲਦ ਵਾਪਸ ਲੈਣ ਦੀ ਮੰਗ ਕੀਤੀ ਹੈ। ਭਾਜਪਾ ਨੇਤਾ ਨੇ ਟਵੀਟ ਕਰ ਕੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਆਫੀ ਮੰਗਣ ਲਈ ਕਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਖਟਕੜ ਕਲਾਂ ਦੀ ਜੱਦੀ ਪਿੰਡ ਵਿੱਚ ਸਹੁੰ ਲੈਣ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲਿਆ ਸੀ। ਇਸ ਮੌਕੇ ਮੁੱਖ ਮੰਤਰੀ ਦਫ਼ਤਰ ਵਿੱਚ ਅਹੁਦਾ ਸੰਭਾਲਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੱਛੇ ਕੰਧ ਉਤੇ ਡਾ.ਬੀ.ਆਰ ਅੰਬੇਡਕਰ ਅਤੇ ਸ਼ਹੀਦ ਆਜ਼ਮ ਭਗਤ ਸਿੰਘ ਦੀ ਇਕ ਤਸਵੀਰ ਸਾਹਮਣੇ ਆਈ। ਪੰਜਾਬ ਭਾਜਪਾ ਨੇ ਇਸ ਤਸਵੀਰ ਉਤੇ ਸਵਾਲ ਉਠਾਏ ਹਨ। ਪੰਜਾਬ ਭਾਜਪਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਟਵੀਟ ਕਰ ਕੇ ਕਿਹਾ ਕਿ ਡਾ.ਬੀ.ਆਰ ਅੰਬੇਡਕਰ ਅਤੇ ਭਗਤ ਸਿੰਘ ਦੀ ਤਸਵੀਰ ਉਤੇ ਕੋਈ ਇਤਰਾਜ਼ ਨਹੀਂ ਹੈ ਪਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਕਿਉਂ ਹਟਾਈ ਗਈ। ਭਾਜਪਾ ਨੇਤਾ ਸੁਭਾਸ਼ ਸ਼ਰਮਾ ਨੇ ਟਵੀਟ ਕਰ ਕੇ ਕਿਹਾ ਕਿ ਸੀਐਮਓ ਵਿੱਚ ਭਗਵੰਤ ਮਾਨ ਜੀ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਦੀ ਤਸਵੀਰ ਲਗਾਉਣਾ ਬਹੁਤ ਹੀ ਕਾਬਿਲ ਤਾਰੀਫ ਹੈ ਪਰ ਸ਼ੇਰ-ਏ-ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾ ਕੇ ਤੁਸੀਂ ਅਪਮਾਨ ਕੀਤਾ ਤੇ ਤੁਰੰਤ ਮੁਆਫ ਮੰਗਣ। ਸੁਭਾਸ਼ ਸ਼ਰਮਾ ਨੇ ਸੀਐਮਓ ਦੌਰਾਨ ਪੁਰਾਣੇ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਪਿੱਛੇ ਕੰਧ ਉਤੇ ਮਹਾਰਾਜਾ ਰਾਣਜੀਤ ਸਿੰਘ ਦੀ ਤਸਵੀਰ ਹੈ। ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਵੀ ਇਸ ਉਤੇ ਇਤਰਾਜ਼ ਜ਼ਾਹਿਰ ਕੀਤਾ ਗਿਆ ਹੈ। ਪਾਰਟੀ ਵੱਲੋਂ ਕਿਹਾ ਗਿਆ ਕਿ ਮੁੱ ਮੰਤਰੀ ਦੇ ਦਫਤਰ ਤੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾਉਣਾ ਅਸਵੀਕਾਰ ਹੈ। ਮਹਾਰਾਜਾ ਰਣਜੀਤ ਸਿੰਘ ਪੰਜਾਬੀਆਂ ਦਾ ਮਾਣ ਤੇ ਵੀਰਤਾ ਦਾ ਪ੍ਰਤੀਕ ਹੈ। ਉਨ੍ਹਾਂ ਦੀ ਥਾਂ ਕੋਈ ਹੋਰ ਨਹੀਂ ਲੈ ਸਕਦਾ। ਇਹ ਵੀ ਪੜ੍ਹੋ : ਸਰਕਾਰ ਦਾ ਅਧਿਕਾਰੀਆਂ ਨੂੰ 'ਬੈਸਟ ਪਰਫਾਰਮੈਂਸ ਐਵਾਰਡ' ਨਾਲ ਸਨਮਾਨਿਤ ਕਰਨ ਦਾ ਐਲਾਨ