ਲੁਧਿਆਣਾ: ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਰਾਹੁਲ ਗਾਂਧੀ 'ਤੇ ਵੱਡਾ ਹਮਲਾ
ਲੁਧਿਆਣਾ: ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਜਲੰਧਰ ਜਿਮਨੀ ਚੋਣਾਂ ਸਬੰਧੀ ਕਿਹਾ ਕਿ ਅਕਾਲੀ ਦਲ ਕੋਲ ਚੰਗੇ ਤੇ ਮਜ਼ਬੂਤ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਜਲੰਧਰ ਤੋਂ ਅਕਾਲੀ ਦਲ ਹੀ ਜਿੱਤੇਗਾ, ਇਸ ਤੋਂ ਇਲਾਵਾ ਉਨ੍ਹਾਂ ਨੇ ਵਿਰੋਧੀਆਂ 'ਤੇ ਵੀ ਨਿਸ਼ਾਨਾ ਸਾਧਿਆ, ਇਸਾਈ ਭਾਈਚਾਰੇ ਵੱਲੋਂ ਨਵਾਂ ਫਰੰਟ ਬਣਾਉਣ ਸਬੰਧੀ ਉਨ੍ਹਾਂ ਕਿਹਾ ਕਿ ਪਾਰਟੀ ਬਣਾਉਣ ਦਾ ਸਾਰਿਆਂ ਨੂੰ ਅਧਿਕਾਰ ਹੈ।
ਉਨ੍ਹਾਂ ਕਿਹਾ ਜੇਕਰ ਉਹ ਚੋਣ ਲੜਦੇ ਨੇ ਤਾਂ ਚੰਗੀ ਗੱਲ ਹੈ ਕਿਉਂਕਿ ਸੱਤਾਧਾਰੀ ਪਾਰਟੀ ਨੇ ਈਸਾਈ ਸਮਾਜ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ। ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ਕਾਰਨ ਕਾਂਗਰਸੀਆਂ ਵੱਲੋਂ ਕੀਤੇ ਜਾ ਰਹੇ ਰੋਸ ਬਾਰੇ ਉਨ੍ਹਾਂ ਇਹ ਵੀ ਕਿਹਾ ਕਿ ਸੱਤਾਧਾਰੀ ਕੇਂਦਰ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਅਤਿ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਦੌਰਾਨ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਸਜ਼ਾ ਰਾਹੁਲ ਗਾਂਧੀ ਨੂੰ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਇੰਸਟਾਗ੍ਰਾਮ ਸਟਾਰ ਦੇ ਗੈਂਗਸਟਰ ਨਾਲ ਲਿੰਕ ਹੋਣ ਬਾਰੇ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸਟਾਰ ਦਾ ਗੈਂਗਸਟਰ ਨਾਲ ਲਿੰਕ ਹੋਣਾ ਸਰਕਾਰ ਲਈ ਸਵਾਲ ਅਤੇ ਚਿੰਤਾ ਦਾ ਵਿਸ਼ਾ ਹੈ। ਜਿਸ ਵੱਲ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ।
- PTC NEWS