ਭਾਰਤ ਜੋੜੋ ਯਾਤਰਾ: ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਪਹੁੰਚਣਗੇ ਰਾਹੁਲ ਗਾਂਧੀ
ਚੰਡੀਗੜ੍ਹ, 8 ਦਸੰਬਰ: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 10 ਜਨਵਰੀ ਦੇ ਨੇੜੇ ਸ਼ੰਭੂ ਬਾਰਡਰ ਰਾਹੀਂ ਪੰਜਾਬ ਵਿੱਚ ਦਾਖ਼ਲ ਹੋਣ ਦੀ ਜਾਣਕਾਰੀ ਹਾਸਿਲ ਹੋ ਰਹੀ ਹੈ। ਰਾਹੁਲ ਦੀ ਅਗਵਾਈ 'ਚ ਇਹ ਯਾਤਰਾ ਰਾਜਪੁਰਾ, ਸਰਹਿੰਦ, ਖੰਨਾ, ਲੁਧਿਆਣਾ, ਜਲੰਧਰ, ਬਿਆਸ, ਬਟਾਲਾ ਤੋਂ ਹੁੰਦੀ ਹੋਈ ਪਠਾਨਕੋਟ ਜਾਵੇਗੀ, ਜਿੱਥੋਂ ਫਿਰ ਇਹ ਗੁਆਂਢੀ ਸੂਬੇ ਜੰਮੂ 'ਚ ਦਾਖਲ ਹੋਵੇਗੀ।
ਇਸ ਦਰਮਿਆਨ ਰਾਹੁਲ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਵੀ ਨਤਮਸਤਕ ਹੋਣਗੇ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ 8 ਦਸੰਬਰ (ਵੀਰਵਾਰ) ਨੂੰ ਪੰਜਾਬ ਭਰ ਤੋਂ ਕਾਂਗਰਸ ਦੇ 234 ਬਲਾਕ ਪ੍ਰਧਾਨਾਂ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਲਈ ਬੁਲਾਇਆ ਹੈ। ਫਿਰ 13 ਦਸੰਬਰ ਨੂੰ 117 ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਸੱਦਿਆ ਗਿਆ ਹੈ।
ਇਹ ਵੀ ਪੜ੍ਹੋ: Gujarat Assembly Election Result: ਭਾਜਪਾ ਨੇ ਰੁਝਾਨਾਂ ਵਿੱਚ ਬਹੁਮਤ ਦਾ ਅੰਕੜਾ ਕੀਤਾ ਪਾ
ਦੱਸਿਆ ਜਾ ਰਿਹਾ ਕਿ ਕਾਂਗਰਸ ਹਾਈਕਮਾਂਡ ਦੀਆਂ ਹਦਾਇਤਾਂ 'ਤੇ ਵੜਿੰਗ ਨੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਕਮੇਟੀ ਬਣਾਈ ਹੈ। ਇਹ ਕਮੇਟੀ ਯਾਤਰਾ ਦੌਰਾਨ ਸਾਰੇ ਪ੍ਰਬੰਧਾਂ ਦੀ ਦੇਖ-ਰੇਖ ਕਰੇਗੀ। ਜਿਸ ਵਿੱਚ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਪਾਲ ਖਹਿਰਾ ਆਦਿ ਨੂੰ ਵੀ ਕਈ ਜ਼ਿੰਮੇਵਾਰੀਆਂ ਮਿਲੀਆਂ ਹਨ।
- PTC NEWS