Partap Bajwa V/S CM Mann: ਮੁੱਖ ਮੰਤਰੀ ਭਗਵੰਤ ਮਾਨ ਕੁਝ ਦਿਨ ਦਾ ਪ੍ਰਾਹੁਣਾ : ਪ੍ਰਤਾਪ ਬਾਜਵਾ
Partap Singh Bajwa V/S CM Bhagwant Mann : ਅੱਜ ਵਿਧਾਨ ਸਭਾ ਸੈਸ਼ਨ ਦਾ ਛੇਵਾਂ ਦਿਨ ਹੈ, ਜਿਸ 'ਚ ਸਵਾਲ ਜਵਾਬ ਦੀ ਕਾਰਵਾਈ ਚੱਲ ਰਹੀ ਹੈ। ਬੀਤੇ ਦਿਨ ਵਿਧਾਨ ਸਭਾ 'ਚ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਆਪਣੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਗਿਆ ਸੀ। ਬਜਟ ਨੂੰ ਲੈ ਕੇ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਉਥੇ ਹੀ ਵਿਰੋਧੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵੀ ਤੰਜ ਕਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਮੇਰੇ ਸੂਤਰਾਂ ਅਨੁਸਾਰ ਭਗਵੰਤ ਮਾਨ ਨੂੰ ਬਦਲਣ ਦੀ ਤਿਆਰੀ ਹੈ, ਸੀਐਮ ਮਾਨ ਤਾਂ ਕੁਝ ਦਿਨ ਦਾ ਹੀ ਪ੍ਰਹੁਣਾ ਹੈ। ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ, ਕਿਉਂਕਿ ਭਗਵੰਤ ਮਾਨ ਨੇ ਪੰਜਾਬ ਹੀ ਨਹੀਂ ਦਿੱਲੀ ਵਿੱਚ ਵੀ ਲੀਡਰਸ਼ਿਪ ਨੂੰ ਠੇਸ ਪਹੁੰਚਾਈ ਹੈ।
ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੁਕਆਊਟ ਨੋਟਿਸ ਜਾਰੀ ਕਰਨ ਤੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਚਰਨਜੀਤ ਸਿੰਘ ਚੰਨੀ ਸਾਡੇ ਦਲਿਤ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਖਿਲਾਫ ਲੁਕਆਊਟ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਸਾਡਾ ਮਨੋਬਲ ਤੋੜਨਾ ਚਾਹੁੰਦੀ ਹੈ। ਜੇਕਰ ਸਰਕਾਰ ਸੱਚਮੁੱਚ ਹੀ ਇੰਨੀ ਪਾਰਦਰਸ਼ੀ ਹੈ ਤਾਂ ਆਪਣੇ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਲੁਕਆਊਟ ਨੋਟਿਸ ਕਿਉਂ ਨਹੀਂ ਜਾਰੀ ਕਰ ਦਿੰਦੀ। ਇਹ ਸਭ ਕੁਝ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉਪ ਚੋਣ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਜਲੰਧਰ ਲੋਕ ਸਭਾ ਉਪ ਚੋਣ ਵੱਡੇ ਫਰਕ ਨਾਲ ਹਾਰਨ ਜਾ ਰਹੀ ਹੈ।
ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਵਿਰੋਧੀ ਧਿਰ ਦਾ ਨੇਤਾ ਵਿਧਾਨ ਸਭਾ 'ਚ ਬੋਲਦਾ ਹੈ ਤਾਂ ਉਸ ਨੂੰ ਕਵਰ ਨਹੀਂ ਕੀਤਾ ਜਾਂਦਾ, ਜਦੋਂ ਮੰਤਰੀ ਅਤੇ ਮੁੱਖ ਮੰਤਰੀ ਬੋਲਦੇ ਹਨ ਤਾਂ ਸਿਰਫ ਦਿਖਾਏ ਜਾਂਦੇ ਹਨ। ਇਸ ਦੇ ਖਿਲਾਫ ਅੱਜ ਅਸੀਂ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨ ਜਾ ਰਹੇ ਹਾਂ ਕਿ ਸਦਨ ਦੇ ਅੰਦਰ ਸਭ ਨੂੰ ਬਰਾਬਰ ਕਵਰ ਕੀਤਾ ਜਾਵੇ ਜਾਂ ਅੰਦਰ ਲੱਗੇ ਕੈਮਰੇ ਬੰਦ ਕੀਤੇ ਜਾਣ। ਬਾਜਵਾ ਨੇ ਮੁੜ ਪੰਜਾਬ ਆਬਕਾਰੀ ਨੀਤੀ ਦੀ ਜਾਂਚ ਦੀ ਮੰਗ ਉਠਾਈ ਹੈ।
ਇਹ ਵੀ ਪੜ੍ਹੋ: Former CM Charanjeet Singh Channi: ਸਾਬਕਾ ਸੀ.ਐਮ ਚੰਨੀ ਖਿਲਾਫ਼ ਲੁੱਕ-ਆਊਟ ਨੋਟਿਸ ਜਾਰੀ
- PTC NEWS