ਜੇਲ੍ਹ 'ਚ ਕੈਦ ਨਵਜੋਤ ਸਿੱਧੂ ਨੂੰ ਆਇਆ ਪ੍ਰਿਯੰਕਾ ਗਾਂਧੀ ਦਾ ਪੱਤਰ, ਕਹੀ ਇਹ ਗੱਲ
ਗਗਨਦੀਪ ਸਿੰਘ ਅਹੂਜਾ (ਪਟਿਆਲਾ, 27 ਨਵੰਬਰ): ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਇੱਕ ਪੱਤਰ ਭੇਜਿਆ ਹੈ, ਸਿੱਧੂ ਰੋਡ ਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪ੍ਰਿਅੰਕਾ ਨੇ ਇਹ ਪੱਤਰ ਜੇਲ੍ਹ ਵਿੱਚ ਹੀ ਉਨ੍ਹਾਂ ਨੂੰ ਭੇਜਿਆ ਹੈ।
ਚਿੱਠੀ 'ਚ ਕੀ ਲਿਖਿਆ ਹੈ, ਇਸ ਬਾਰੇ ਸਿੱਧੂ ਨੇ ਅਜੇ ਤੱਕ ਖੁਲਾਸਾ ਨਹੀਂ ਕੀਤਾ ਹੈ ਪਰ ਪ੍ਰਿਯੰਕਾ ਗਾਂਧੀ ਵੱਲੋਂ ਉਨ੍ਹਾਂ ਨੂੰ ਪੱਤਰ ਭੇਜੇ ਜਾਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਨਮੋਸ਼ੀਜਨਕ ਹਾਰ ਤੋਂ ਬਾਅਦ ਵੀ ਸਿੱਧੂ ਅਜੇ ਵੀ ਗਾਂਧੀ ਦੇ ਵਿਸ਼ਵਾਸ ਪਾਤਰ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਕ ਸਾਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ।
ਸਿੱਧੂ ਮਈ-2022 ਵਿੱਚ ਜੇਲ੍ਹ ਗਏ ਸਨ ਅਤੇ ਉਨ੍ਹਾਂ ਦੀ 6 ਮਹੀਨੇ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਤੇ ਸਿਰਫ਼ ਇਕ ਸਾਲ ਦੀ ਸਜ਼ਾ ਮਈ-2023 ਵਿੱਚ ਪੂਰੀ ਹੋ ਜਾਵੇਗੀ। ਇਸ ਨਜ਼ਰੀਏ ਤੋਂ ਸਿੱਧੂ 6 ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਪੰਜਾਬ ਵਿੱਚ ਕਾਂਗਰਸ ਦੀ ਹਾਰ ਦੇ ਸਮੇਂ ਸਿੱਧੂ ਪ੍ਰਧਾਨ ਸਨ।
- PTC NEWS