Thu, Nov 14, 2024
Whatsapp

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਧੂਰੀ 'ਚ ਲਾਪਤਾ ਹੋਣ ਦੇ ਲੱਗੇ ਪੋਸਟਰ

Reported by:  PTC News Desk  Edited by:  Ravinder Singh -- June 04th 2022 12:38 PM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਧੂਰੀ 'ਚ ਲਾਪਤਾ ਹੋਣ ਦੇ ਲੱਗੇ ਪੋਸਟਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਧੂਰੀ 'ਚ ਲਾਪਤਾ ਹੋਣ ਦੇ ਲੱਗੇ ਪੋਸਟਰ

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਧੂਰੀ ਵਿੱਚ ਲੰਬੇ ਸਮੇਂ ਤੋਂ ਕੋਈ ਕਦਮ ਨਾ ਰੱਖੇ ਜਾਣ ਅਤੇ ਲੋਕਾਂ ਦੀ ਸਾਰ ਨਾ ਲੈਣ ਦੇ ਕਾਰਨ ਵਿਰੋਧ ਵਿੱਚ ਸਾਰੇ ਸ਼ਹਿਰ 'ਚ ਲਾਪਤਾ ਦੇ ਪੋਸਟਰ ਲਗਾ ਦਿੱਤੇ ਗਏ ਹਨ। ਧੂਰੀ ਦੀਆਂ ਕੰਧਾਂ ਉਤੇ ਲਿਖਿਆ ਹੈ ਕਿ ਗੁੰਮਸ਼ੁਦਾ ਦੀ ਤਲਾਸ਼ ਦੀ ਐਮਐਲਏ ਧੂਰੀ। ਧੂਰੀਆਂ ਦੀਆਂ ਕੰਧਾਂ ਉਤੇ ਲਿਖਿਆ ਹੈ ਕਿ ਸਾਡਾ ਐਮਐਲਏ ਕਦੇ ਨਹੀਂ ਦਿਸਿਆ। ਭਾਰਤੀ ਜਨਤਾ ਪਾਰਟੀ ਵੱਲੋਂ ਸ਼ਹਿਰ ਦੀਆਂ ਕੰਧਾਂ 'ਤੇ ਇਹ ਪੋਸਟਰ ਲਗਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਧੂਰੀ 'ਚ ਲਾਪਤਾ ਹੋਣ ਦੇ ਲੱਗੇ ਪੋਸਟਰਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਇੱਕ ਵਾਰ ਹੀ ਧੂਰੀ ਪੁੱਜੇ ਸਨ, ਜਦੋਂਕਿ ਹੁਣ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਧੂਰੀ ਦਾ ਰੁਖ ਨਹੀਂ ਕੀਤਾ ਗਿਆ ਹੈ। ਲੋਕਾਂ ਵਿੱਚ ਗੁੱਸਾ ਹੈ ਕਿ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੰਡੀਗੜ੍ਹ ਤੋਂ ਨਹੀਂ, ਸਗੋਂ ਪਿੰਡਾਂ ਵਿੱਚੋਂ ਚੱਲੇਗੀ ਪਰ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਧੂਰੀ ਹਲਕੇ ਵਿੱਚ ਇਕ ਵਾਰ ਵੀ ਨਹੀਂ ਪੁੱਜੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਧੂਰੀ 'ਚ ਲਾਪਤਾ ਹੋਣ ਦੇ ਲੱਗੇ ਪੋਸਟਰਹਲਕਾ ਧੂਰੀ ਬਦਹਾਲੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਭਾਜਪਾ ਵਰਕਰਾਂ ਨੇ ਰੋਸ ਵਜੋਂ ਸ਼ਹਿਰ ਵਿੱਚ ਸਾਡਾ ਐਮਐਲਏ ਦੇ ਪੋਸਟਰ ਲਗਾਏ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਧੂਰੀ ਦੇ ਇੰਚਾਰਜ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਧੂਰੀ ਤੋਂ ਹਲਕੇ ਤੋਂ ਜਿੱਤ ਕੇ ਵਿਧਾਇਕ ਅਤੇ ਫਿਰ ਮੁੱਖ ਮੰਤਰੀ ਬਣੇ ਭਗਵੰਤ ਮਾਨ ਨੇ ਮੁੜ ਕਦੇ ਵੀ ਇਧਰ ਮੂੰਹ ਨਹੀਂ ਕੀਤਾ। ਹਲਕਾ ਵਾਸੀਆਂ ਨੂੰ ਗੁੰਮਰਾਹ ਕਰ ਕੇ ਵੋਟਾਂ ਹਾਸਿਲ ਕਰਨ ਪਿਛੋਂ ਹਲਕਾ ਮੁੱਖ ਮੰਤਰੀ ਭਗਵੰਤ ਮਾਨ ਭੁੱਲ ਗਏ ਹਨ। ਉਨ੍ਹਾਂ ਨੇ ਲੋਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਦਮ ਚੁੱਕਿਆ। ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਅਮਨ-ਕਾਨੂੰਨ ਨੂੰ ਕਾਇਮ ਰੱਖਣ 'ਚ ਨਾਕਾਮ ਰਹੀ ਹੈ, ਜਿਸ ਕਾਰਨ ਪੰਜਾਬ ਦੇ ਹਾਲਾਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ। ਦਿਨ-ਬ-ਦਿਨ ਨੌਜਵਾਨ ਮਾਰੇ ਜਾ ਰਹੇ ਹਨ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਇਹ ਹੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਰਾਜੋਆਣਾ ਦੀ ਭੈਣ ਨਾਲ ਕੀਤੀ ਮੁਲਾਕਾਤ


Top News view more...

Latest News view more...

PTC NETWORK