Wed, Nov 13, 2024
Whatsapp

ਬਿਜਲੀ ਮੰਤਰੀ ਵੱਲੋਂ ਯੂਨੀਅਨਾਂ ਨਾਲ ਮੀਟਿੰਗਾਂ, ਸੰਭਵ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

Reported by:  PTC News Desk  Edited by:  Riya Bawa -- July 14th 2022 03:12 PM
ਬਿਜਲੀ ਮੰਤਰੀ ਵੱਲੋਂ ਯੂਨੀਅਨਾਂ ਨਾਲ ਮੀਟਿੰਗਾਂ, ਸੰਭਵ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਬਿਜਲੀ ਮੰਤਰੀ ਵੱਲੋਂ ਯੂਨੀਅਨਾਂ ਨਾਲ ਮੀਟਿੰਗਾਂ, ਸੰਭਵ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਕੇ ਸੰਭਵ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ। ਬਿਜਲੀ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੀਆਂ ਮੰਗਾਂ ਉੱਤੇ ਹਮਦਰਦੀ ਰੱਖਦੀ ਹੋਈ ਇਨ੍ਹਾਂ ਦੇ ਹੱਲ ਲਈ ਸਕਰਾਤਮਕ ਰਵੱਈਆ ਰੱਖਦੀ ਹੈ। Harbhajan-Singh-Directs-TSPL-to-overhaul-unit-2-3 ਪੰਜਾਬ ਸਰਕਾਰ ਹਰ ਸੂਬਾ ਵਾਸੀ ਨੂੰ ਦਰਪੇਸ਼ ਔਕੜਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਉੱਤੇ ਵੀ ਉਸਾਰੂ ਸੋਚ ਰੱਖਦੀ ਹੋਈ ਇਨ੍ਹਾਂ ਦਾ ਸੰਭਵ ਹੱਲ ਕੱਢੇਗੀ। ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਸਕੂਲੀ ਬੱਸ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ, ਦੋ ਬੱਚੇ ਜ਼ਖ਼ਮੀ ਬਿਜਲੀ ਮੰਤਰੀ ਨਾਲ ਮੀਟਿੰਗਾਂ ਕਰਨ ਵਾਲੀਆਂ ਜਥੇਬੰਦੀਆਂ ਵਿੱਚ ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਅਪ੍ਰੈਂਟਿੰਸ ਲਾਈਨਮੈਨ ਯੂਨੀਅਨ ਪੰਜਾਬ ਅਤੇ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਨੁਮਾਇੰਦੇ ਸ਼ਾਮਲ ਸਨ। ਇਸ ਮੌਕੇ ਪਾਵਰਕਾਮ ਦੇ ਸੀ.ਐਮ.ਡੀ. ਇੰਜਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਇੰਜਨੀਅਰ ਆਈ ਪੀ ਐਸ ਗਰੇਵਾਲ ਤੇ ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਵੀ ਹਾਜ਼ਰ ਸਨ। -PTC News


Top News view more...

Latest News view more...

PTC NETWORK