ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ 'ਚ ਸ਼ਾਮਿਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾਇਆ
ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਟਵੀਟ ਕਰਕੇ ਕਿਹਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਨੇ ਏਮਪਾਵਰਡ ਵਰਕਿੰਗ ਗਰੁੱਪ 2024 ਦਾ ਗਠਨ ਕੀਤਾ ਹੈ। ਉਸ ਨੂੰ ਪਰਿਭਾਸ਼ਿਤ ਜ਼ਿੰਮੇਵਾਰੀ ਨਾਲ ਗਰੁੱਪ ਦੇ ਹਿੱਸੇ ਵਜੋਂ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ ਪਰ ਪ੍ਰਸ਼ਾਂਤ ਕਿਸ਼ੋਰ ਨੇ ਇਨਕਾਰ ਕਰ ਦਿੱਤਾ।
ਹਾਲਾਂਕਿ ਇਸ ਤੋਂ ਪਹਿਲਾਂ ਪਾਰਟੀ ਨੇ ਇਨ੍ਹਾਂ ਸਾਰੇ ਮੁੱਦਿਆਂ 'ਤੇ ਮੀਟਿੰਗ ਕੀਤੀ ਸੀ ਕਿ ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ 'ਚ ਕੀ ਭੂਮਿਕਾ ਹੋਵੇਗੀ, ਉਹ ਪਾਰਟੀ ਦੇ ਮੈਂਬਰ ਬਣਨਗੇ ਜਾਂ ਨਹੀਂ। ਮੰਨਿਆ ਜਾ ਰਿਹਾ ਹੈ ਕਿ ਬੈਠਕ ਤੋਂ ਬਾਅਦ ਪਾਰਟੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ 'ਚ ਸ਼ਾਮਿਲ ਹੋਣ ਦੀ ਪੇਸ਼ਕਸ਼ ਕੀਤੀ। ਪਾਰਟੀ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਕਾਂਗਰਸ ਨੇ 2024 ਲਈ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਇਸ ਬਾਰੇ ਅੱਜ ਚਰਚਾ ਹੋਈ। ਪਿਛਲੇ ਹਫ਼ਤੇ ਅੱਠ ਮੈਂਬਰੀ ਕਮੇਟੀ ਨੇ ਇਸ ਬਾਰੇ ਆਪਣੀ ਰਿਪੋਰਟ ਦਿੱਤੀ ਸੀ। ਪ੍ਰਸ਼ਾਂਤ ਕਿਸ਼ੋਰ ਦੂਜੀਆਂ ਪਾਰਟੀਆਂ ਨਾਲ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਖਤਮ ਕਰਕੇ ਸਿਰਫ਼ ਇੱਕ ਕਾਂਗਰਸੀ ਵਜੋਂ ਕੰਮ ਕਰਨ, ਸਲਾਹਕਾਰ ਵਜੋਂ ਨਹੀਂ। ਹਾਲਾਂਕਿ ਆਖਰੀ ਫੈਸਲਾ ਰਾਹੁਲ ਗਾਂਧੀ ਨਾਲ ਗੱਲਬਾਤ ਤੋਂ ਬਾਅਦ ਲਿਆ ਜਾਵੇਗਾ। ਅੱਠ ਮੈਂਬਰੀ ਕਾਂਗਰਸ ਕਮੇਟੀ ਨੇ ਵੀ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ। ਸੋਨੀਆ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਅਤੇ ਪਾਰਟੀ ਦੇ ਸੀਨੀਅਰ ਨੇਤਾ ਕੇਸੀ ਵੇਣੂਗੋਪਾਲ, ਮੁਕੁਲ ਵਾਸਨਿਕ, ਅੰਬਿਕਾ ਸੋਨੀ, ਜੈਰਾਮ ਰਮੇਸ਼, ਦਿਗਵਿਜੇ ਸਿੰਘ ਅਤੇ ਰਣਦੀਪ ਸਿੰਘ ਸੂਰਜੇਵਾਲਾ ਸ਼ਾਮਲ ਸਨ। ਇਹ ਵੀ ਪੜ੍ਹੋ:ਪ੍ਰਧਾਨ ਮੰਤਰੀ ਦਾ 'ਮਾਸਟਰ ਸਟ੍ਰੋਕ', 45 ਕਰੋੜ ਲੋਕਾਂ ਨੇ ਛੱਡੀ ਨੌਕਰੀ ਦੀ ਆਸ: ਰਾਹੁਲ ਗਾਂਧੀ -PTC NewsFollowing a presentation & discussions with Sh. Prashant Kishor, Congress President has constituted a Empowered Action Group 2024 & invited him to join the party as part of the group with defined responsibility. He declined. We appreciate his efforts & suggestion given to party. — Randeep Singh Surjewala (@rssurjewala) April 26, 2022