ਪੰਜਾਬ ਦੇ ਐਗਜ਼ਿਟ ਪੋਲ ਨੂੰ ਲੈ ਕੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ, ਕਿਹਾ- ਸਰਵੇ ਮਨਘੜਤ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਮੀਡੀਆ ਦੇ ਮੁਖਾਤਿਬ ਹੋ ਕੇ ਕਿਹਾ ਹੈ ਕਿ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਦਰਬਾਰ ਸਾਹਿਬ ਵਿਖੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਆਇਆ ਹਾਂ। ਉਨ੍ਹਾਂ ਨੇ ਕਿਹਾ ਹੈ ਕਿ 10 ਮਾਰਚ ਨੂੰ ਨਤੀਜੇ ਆਉਣਗੇ ਅਤੇ ਸਾਨੂੰ ਪੰਜਾਬ ਦੇ ਵੋਟਰਾਂ ਉੱਤੇ ਸੰਪੂਰਨ ਭਰੋਸਾ ਹੈ। ਉਨ੍ਹਾਂ ਨੇ ਕਿਹਾ ਹੈ ਗਰਾਉਂਡ ਤੋਂ ਅਕਾਲੀ ਦਲ ਤੇ ਬਸਪਾ ਦੀ ਸਥਿਤੀ ਮਜ਼ਬੂਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।ਵਿਰੋਧੀਆਂ ਉੱਤੇ ਨਿਸ਼ਾਨੇ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਵਿਰੋਧੀ ਆਪਸ ਵਿੱਚ ਹੀ ਵੰਡੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਐਗਜ਼ਿਟ ਪੋਲ ਆਇਆ ਹੈ ਇਹ ਮਨਘੜਤ ਹੈ ਅਤੇ ਇਹ ਸਰਵੇ ਆਪਣੇ ਆਪ ਹੀ ਕਰਏਟ ਕੀਤਾ ਹੁੰਦਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਨੂੰ ਲੋਕ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਰਵੇ ਸਿਰਫ ਮਨਘੜਤ ਹੈ। ਚੰਦੂਮਾਜਰਾ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਪੱਖੀ ਨਹੀਂ ਹੈ ਕਿਉਕਿ ਉਸਦਾ ਪ੍ਰੋ.ਦਵਿੰਦਰਪਾਲ ਭੁੱਲਰ ਦੀ ਰਿਹਾਈ ਉੱਤੇ ਜੋ ਸਾਹਮਣੇ ਆਇਆ ਹੈ ਉਸ ਤੋਂ ਕਲੀਅਰ ਹੁੰਦਾ ਹੈ ਕਿ ਇਹ ਪੰਜਾਬ ਪੰਜਾਬੀਅਤ ਦਾ ਵਿਰੋਧੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੌ ਪੰਜਾਬ ਇਕਾਈ ਦੀ ਪੱਕੀ ਨੁਮਾਇੰਦਗੀ ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਉਹਨਾ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੌ ਇਸ ਮਾਮਲੇ ਤੇ ਚੁੱਪੀ ਤਾਰ ਅਤੇ ਬਾਦ ਵਿਚ ਇਕੱਲੇ ਗ੍ਰਹਿ ਮੰਤਰੀ ਨੂੰ ਮਿਲ ਪੰਜਾਬ ਦਾ ਪਖ ਕਮਜ਼ੋਰ ਕਰਨ ਦਾ ਕੰਮ ਕੀਤਾ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਇਹ ਚੀਜਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕਰਣਗਿਆ।ਇਸ ਮਸਲੇ ਤੇ ਉਹਨਾ ਨੂੰ ਸਾਰੇ ਚੋਣਾਂ ਵੀ ਵਿਤਕਰੇ ਛਡ ਸਾਰੀਆ ਪਾਰਟੀਆਂ ਨੂੰ ਮਿਲ ਸਹੀ ਫੈਸਲਾ ਲੈਣਾ ਚਾਹੀਦਾ ਸੀ। ਇਹ ਵੀ ਪੜ੍ਹੋ: Russia and Ukraine war: ਰੂਸ ਨੇ ਮਨੁੱਖੀ ਗਲਿਆਰਿਆਂ ਲਈ ਯੂਕਰੇਨ ਦੇ 5 ਸ਼ਹਿਰਾਂ 'ਚ ਜੰਗਬੰਦੀ ਦਾ ਕੀਤਾ ਐਲਾਨ -PTC News