ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਰਾਜਨਾਥ ਸਿੰਘ ਚੰਡੀਗੜ੍ਹ ਵਿਚ ਕਰਵਾਏ ਜਾ ਰਹੇ ਏਅਰ ਸ਼ੋਅ 'ਚ ਕਰਨਗੇ ਸ਼ਿਰਕਤ
ਚੰਡੀਗੜ੍ਹ : ਅੱਜ ਚੰਡੀਗੜ੍ਹ ਦੀ ਸੁਖਨਾ ਝੀਲ ਉਤੇ ਹੋਣ ਵਾਲੇ ਏਅਰ ਸ਼ੋਅ ਨੂੰ ਦੇਖਣ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਿਸ਼ੇਸ਼ ਤੌਰ ਉਤੇ ਪੁੱਜ ਰਹੇ ਹਨ। ਇਸ ਪ੍ਰੋਗਰਾਮ ਵਿਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ। ਰਾਸ਼ਟਰਪਤੀ ਐਤਵਾਰ ਨੂੰ ਵੀ ਸ਼ਹਿਰ 'ਚ ਹੀ ਰਹਿਣਗੇ। ਉਹ ਐਤਵਾਰ ਨੂੰ ਸਵੇਰੇ 10 ਵਜੇ ਯੂਟੀ ਸਕੱਤਰੇਤ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਸਵੇਰੇ 10:45 ਵਜੇ ਪੰਜਾਬ ਇੰਜੀਨੀਅਰਿੰਗ ਕਾਲਜ (ਪੀਈਸੀ) ਦੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਪੈਕ ਵਿੱਚ ਹੀ 40 ਕਰੋੜ ਦੇ ਹੋਸਟਲ ਦਾ ਨੀਂਹ ਪੱਥਰ ਵੀ ਰੱਖਣਗੇ। ਏਅਰ ਸ਼ੋਅ ਤੋਂ ਬਾਅਦ ਸ਼ਾਮ 6 ਵਜੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਰਾਜ ਭਵਨ ਵਿਖੇ ਰਾਸ਼ਟਰਪਤੀ ਲਈ ਇਕ ਨਾਗਰਿਕ ਸਵਾਗਤ ਪ੍ਰੋਗਰਾਮ ਰੱਖਿਆ ਗਿਆ। ਇਸ ਵਿੱਚ ਗੁਆਂਢੀ ਸੂਬਿਆਂ ਦੇ ਰਾਜਪਾਲ, ਮੁੱਖ ਮੰਤਰੀ, ਸ਼ਹਿਰ ਦੇ ਸੰਸਦ ਮੈਂਬਰ, ਮੇਅਰ, ਸਾਰੇ ਕੌਂਸਲਰਾਂ ਸਮੇਤ ਵੱਖ-ਵੱਖ ਖੇਤਰਾਂ ਦੇ ਸਤਿਕਾਰਯੋਗ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਸਮਾਗਮ 'ਚ ਰਾਸ਼ਟਰਪਤੀ ਨੂੰ ਸਨਮਾਨਿਤ ਕੀਤਾ ਜਾਵੇਗਾ। ਰਾਸ਼ਟਰਪਤੀ ਐਤਵਾਰ ਸਵੇਰੇ 10 ਵਜੇ ਸੈਕਟਰ-9 ਸਥਿਤ ਯੂਟੀ ਸਕੱਤਰੇਤ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸੁਰੱਖਿਆ ਦੇ ਮੱਦੇਨਜ਼ਰ ਡੀਸੀ ਵਿਨੈ ਪ੍ਰਤਾਪ ਸਿੰਘ ਨੇ ਸ਼ਹਿਰ ਨੂੰ ਦੋਵਾਂ ਦਿਨਾਂ ਲਈ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਹੁਕਮਾਂ ਮੁਤਾਬਕ ਅੱਜ ਸ਼ਹਿਰ 'ਚ ਡਰੋਨ ਹੀ ਨਹੀਂ ਬਲਕਿ ਹਰ ਤਰ੍ਹਾਂ ਦੀਆਂ ਉੱਡਣ ਵਾਲੀਆਂ ਵਸਤੂਆਂ 'ਤੇ ਪਾਬੰਦੀ ਹੋਵੇਗੀ। ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਜਿਹੀਆਂ ਗੱਲਾਂ ਖਤਰਨਾਕ ਸਾਬਤ ਹੋ ਸਕਦੀਆਂ ਹਨ। ਇਹ ਪਾਬੰਦੀ ਧਾਰਾ 144 ਤਹਿਤ ਲਗਾਈ ਗਈ ਹੈ। ਹਾਲਾਂਕਿ, ਇਹ ਹੁਕਮ ਪੁਲਿਸ ਕਰਮਚਾਰੀਆਂ ਅਤੇ ਹੋਰ ਸਰਕਾਰੀ ਏਜੰਸੀਆਂ 'ਤੇ ਲਾਗੂ ਨਹੀਂ ਹੋਵੇਗਾ। -PTC News ਇਹ ਵੀ ਪੜ੍ਹੋ : ਅਦਾਕਾਰਾ ਸਹਿਨਾਜ਼ ਗਿੱਲ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ