Presidential Election 2022: ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਕੀਤੀ ਦਾਖਲ
ਨਵੀਂ ਦਿੱਲੀ: NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦ੍ਰੋਪਦੀ ਮੁਰਮੂ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਉਨ੍ਹਾਂ ਨੇ ਸੰਸਦ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ, ਡਾ.ਬੀ.ਆਰ.ਅੰਬੇਦਕਰ ਅਤੇ ਬਿਰਸਾ ਮੁੰਡਾ ਦੀਆਂ ਮੂਰਤੀਆਂ 'ਤੇ ਸ਼ਰਧਾਂਜਲੀ ਭੇਟ ਕੀਤੀ। ਝਾਰਖੰਡ ਦੀ ਸਾਬਕਾ ਰਾਜਪਾਲ ਅਤੇ ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਅੱਜ ਸੰਸਦ ਭਵਨ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਐਨਡੀਏ ਦੇ ਵੱਡੇ ਨੇਤਾ ਅਤੇ ਕਈ ਰਾਜਾਂ ਦੇ ਮੁੱਖ ਮੰਤਰੀ ਮੌਜੂਦ ਸਨ। ਦ੍ਰੋਪਤੀ ਮੁਰਮੂ ਨੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਭਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ।ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਮੁਰਮੂ ਦੀ ਉਮੀਦਵਾਰੀ ਦੀ ਦੇਸ਼ ਭਰ ਅਤੇ ਸਮਾਜ ਦੇ ਸਾਰੇ ਵਰਗਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਅਮਿਤ ਸ਼ਾਹ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ ਐਨਡੀਏ ਦੀ ਤਰਫੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ। ਮੁਰਮੂ ਨਾਲ ਮੁਲਾਕਾਤ ਤੋਂ ਬਾਅਦ ਇੱਕ ਟਵੀਟ ਵਿੱਚ ਰਾਜਨਾਥ ਨੇ ਕਿਹਾ ਹੈ ਕਿ ਅੱਜ ਰਾਸ਼ਟਰੀ ਲੋਕਤੰਤਰੀ ਗਠਜੋੜ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦਾ ਜੀਵਨ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਰਿਹਾ ਹੈ। ਮੈਨੂੰ ਯਕੀਨ ਹੈ ਕਿ ਉਹ ਦੇਸ਼ ਅਤੇ ਸਮਾਜ ਨੂੰ ਹੋਰ ਮਜ਼ਬੂਤ ਕਰਨ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗੀ। ਇਹ ਵੀ ਪੜ੍ਹੋ;ਲੁਧਿਆਣਾ ਦੇ ਲੱਕੀ ਟਾਵਲ ਹਾਊਸ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ -PTC News