Fri, Apr 18, 2025
Whatsapp

ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ

Reported by:  PTC News Desk  Edited by:  Shanker Badra -- July 20th 2021 01:33 PM
ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ

ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ

ਕੈਨੇਡਾ : ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਦਾ ਮਾਮਲਾ ਇਸ ਵੇਲੇ ਸੋਸ਼ਲ ਮੀਡੀਆ ਉੱਪਰ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਮਾਮਲੇ ਵਿੱਚ ਹਰ ਰੋਜ਼ ਨਵੇਂ ਮੋੜ ਆਉਂਦੇ ਜਾ ਰਹੇ ਹਨ। ਇਸ ਮਾਮਲੇ ਦੇ ਵਿੱਚ ਪਹਿਲਾਂ ਲਵਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਬੇਅੰਤ ਕੌਰ ਉੱਪਰ ਬਹੁਤ ਸਾਰੇ ਆਰੋਪ ਲਗਾਏ ਗਏ ਸਨ ਅਤੇ ਚੈਟ ਦੇ ਆਧਾਰ 'ਤੇ ਉਨ੍ਹਾਂ ਵੱਲੋਂ ਇਕ ਸਬੂਤ ਪੇਸ਼ ਕੀਤੇ ਗਏ ਸਨ। ਜਿਸ ਦੇ ਆਧਾਰ 'ਤੇ ਉਹ ਕਹਿ ਰਹੇ ਸਨ ਕਿ ਲਵਪ੍ਰੀਤ ਸਿੰਘ ਨੇ ਬੇਅੰਤ ਕੌਰ ਦੇ ਕਾਰਨ ਹੀ ਆਤਮ ਹੱਤਿਆ ਕੀਤੀ ਹੈ ਅਤੇ ਬੇਅੰਤ ਕੌਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। [caption id="attachment_516291" align="aligncenter" width="300"] ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ[/caption] ਪੜ੍ਹੋ ਹੋਰ ਖ਼ਬਰਾਂ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੀ ਇਸ ਮਾਮਲੇ ਨਾਲ ਜੁੜਿਆ ਇੱਕ ਬਿਆਨ ਸਾਹਮਣੇ ਆਇਆ ਹੈ। ਜਦੋਂ ਪੀਟੀਸੀ ਪੰਜਾਬੀ ਦੀ ਰਿਪੋਟਰ ਜਸਲੀਨ ਕੌਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਵਿਦੇਸ਼ਾਂ ‘ਚ ਹੋ ਰਹੀਆਂ ਧੋਖਾਧੜੀ ਦੀਆਂ ਘਟਨਾਵਾਂ ਬਾਰੇ ਸਵਾਲ ਪੁੱਛਿਆ ਤਾਂ ਟਰੂਡੋ ਨੇ ਮੰਦਭਾਗਾ ਦੱਸਿਆ। ਉਨ੍ਹਾਂ ਦਾ ਸਾਫ਼ ਕਹਿਣਾ ਸੀ ਕਿ ਧੋਖੇਬਾਜ਼ ਏਜੰਟਾਂ ਤੋਂ ਬੱਚਣਾ ਚਾਹੀਦਾ ਹੈ। [caption id="attachment_516292" align="aligncenter" width="300"] ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ[/caption] ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਰੁਜਗਾਰ ਲਈ ਇਥੇ ਆਉਣ ਵਾਲੇ ਲੋਕਾਂ 'ਤੇ ਕੋਈ ਪਾਬੰਦੀ ਨਹੀਂ ਲਗਾਵੇਗੀ, ਪਰ ਜਿਨ੍ਹਾਂ ਵਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬੱਚ ਸਕਦੇ ਹਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਲਵਪ੍ਰੀਤ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ। [caption id="attachment_516290" align="aligncenter" width="277"] ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ[/caption] ਪੜ੍ਹੋ ਹੋਰ ਖ਼ਬਰਾਂ : ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਦੱਸ ਦੇਈਏ ਕਿ ਲਵਪ੍ਰੀਤ ਜੋ ਕਿ ਬਰਨਾਲਾ ਦੇ ਕਸਬਾ ਧਨੌਲਾ ਦਾ ਰਹਿਣ ਵਾਲਾ ਸੀ। ਲਵਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਲਵਪ੍ਰੀਤ ਦੀ ਖੁਦਕੁਸ਼ੀ ਦਾ ਕਾਰਨ ਉਸ ਦੀ ਪਤਨੀ ਬੇਅੰਤ ਕੌਰ ਬਾਜਵਾ ਨੂੰ ਦੱਸਿਆ ਜਾ ਰਿਹਾ ਹੈ। ਬੇਅੰਤ ਕੌਰ ਜੋ ਕਿ ਲਵਪ੍ਰੀਤ ਸਿੰਘ ਨਾਲ ਵਿਆਹ ਕਰਾਉਣ ਤੋਂ ਬਾਅਦ ਕੈਨੇਡਾ ਚਲੀ ਗਈ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਲਵਪ੍ਰੀਤ ਸਿੰਘ ਨੂੰ ਕੈਨੇਡਾ ਜਾ ਕੇ ਗੱਲਬਾਤ ਕਰਨੀ ਵੀ ਬੰਦ ਕਰ ਦਿੱਤੀ ਸੀ। ਉੱਥੇ ਹੀ ਲਵਪ੍ਰੀਤ ਸਿੰਘ ਨੇ ਪਰਿਵਾਰ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਮੁੰਡੇ ਦੀ ਮੌਤ ਦਾ ਕਾਰਨ ਬੇਅੰਤ ਕੌਰ ਹੀ ਹੈ। -PTCNews


Top News view more...

Latest News view more...

PTC NETWORK