ਹੁਣ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਸੇਵਾਵਾਂ ਦੇਣਗੇ ਨਿੱਜੀ ਮਾਹਿਰ ਡਾਕਟਰ
ਚੰਡੀਗੜ੍ਹ, 21 ਅਪ੍ਰੈਲ 2022: ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ ਕਿਉਂਕਿ ਕੁਝ ਪ੍ਰਾਈਵੇਟ ਮਾਹਿਰ ਡਾਕਟਰ ਸਰਕਾਰ ਨੂੰ ਆਪਣੀਆਂ ਮੁਫ਼ਤ ਸੇਵਾਵਾਂ ਦੇਣ ਲਈ ਅੱਗੇ ਆਏ ਹਨ। ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਮਾਨਸਿਕ ਤੌਰ 'ਤੇ ਪਰੇਸ਼ਾਨ ਨੌਜਵਾਨ ਨੂੰ ਅਗਲੇ ਹਫ਼ਤੇ ਸਿੰਗਾਪੁਰ 'ਚ ਦਿੱਤੀ ਜਾਵੇਗੀ ਫਾਂਸੀ ਇਸ ਸਬੰਧੀ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੇ ਦੱਸਿਆ ਕਿ ਸਰਕਾਰ ਵਲੋਂ ਇਸਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸੂਤਰਾਂ ਮੁਤਾਬਕ ਸਿੰਗਲਾ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਲੈਣ ਦੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਵੱਖ-ਵੱਖ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ। ਇਹ ਵੀ ਜਾਣਕਰੀ ਹਾਸਿਲ ਹੋਈ ਹੈ ਕਿ ਸਰਕਾਰ ਪਾਇਲਟ ਪ੍ਰੋਜੈਕਟ ਵਜੋਂ ਪਹਿਲਾਂ ਉਪਰੋਕਤ ਡਾਕਟਰਾਂ ਦੀਆਂ ਸੇਵਾਵਾਂ ਮਾਨਸਾ ਅਤੇ ਬਠਿੰਡਾ ਵਿੱਚ ਸ਼ੁਰੂ ਕਰੇਗੀ। ਸਭ ਕੁਝ ਠੀਕ ਰਹਿਣ 'ਤੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੋਜਨਾਬੱਧ ਤਰੀਕੇ ਨਾਲ ਇਸ ਸੁਵਿਧਾ ਨੂੰ ਲਾਗੂ ਕੀਤਾ ਜਾ ਸਕਦਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ। ਇਹ ਵੀ ਪੜ੍ਹੋ: ਜੰਮੂ ਕਸ਼ਮੀਰ: ਮੁਕਾਬਲੇ 'ਚ ਦੋ ਅੱਤਵਾਦੀ ਢੇਰ, 4 ਸੁਰੱਖਿਆ ਬਲਾਂ ਦੇ ਜਵਾਨਾਂ ਸਮੇਤ ਇਕ ਨਾਗਰਿਕ ਜ਼ਖ਼ਮੀ ਚੋਣ ਵਾਅਦਿਆਂ ਵਿੱਚ ‘ਆਪ’ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਬਿਹਤਰ ਅਤੇ ਸਸਤੀਆਂ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ। ਵਿਰੋਧੀ ਧਿਰ ਵਿੱਚ ਰਹਿਣ ਦੌਰਾਨ ਵੀ ਪਾਰਟੀ ਸਿਹਤ ਸਹੂਲਤਾਂ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਲਗਾਤਾਰ ਉਂਗਲ ਚੁੱਕਦੀ ਰਹੀ ਸੀ। -PTC News