ਪ੍ਰਿਅੰਕਾ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਕੀਤੇ ਜਾਵੇ ਬਰਖਾਸਤ
Priyanka Gandhi on Farm Laws: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਸ ਐਲਾਨ ਤੋਂ ਬਾਅਦ ਤੋਂ ਹੀ ਇਸ 'ਤੇ ਸਿਆਸਤ ਚੱਲ ਰਹੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਪਰ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੁਣ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਾਰ ਹੇਠਾਂ ਕੁਚਲ ਕੇ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਇਨਸਾਫ਼ ਮਿਲਣਾ ਚਾਹੀਦਾ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ, ''ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ 'ਤੇ ਲਖੀਮਪੁਰ ਖੀਰੀ 'ਚ ਕਿਸਾਨਾਂ ਨੂੰ ਕੁਚਲਣ ਦਾ ਦੋਸ਼ ਹੈ। ਪਰ ਭਾਜਪਾ ਸਰਕਾਰ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਤੁਸੀਂ (ਪੀਐੱਮ ਮੋਦੀ) ਦੋਸ਼ੀਆਂ ਨਾਲ ਸਟੇਜ ਸਾਂਝੀ ਕਰਦੇ ਹੋ, ਤਾਂ ਸਿੱਧਾ ਸੁਨੇਹਾ ਜਾਵੇਗਾ ਕਿ ਤੁਸੀਂ ਕਿਸਾਨਾਂ ਨੂੰ ਕੁਚਲਣ ਵਾਲੇ ਲੋਕਾਂ ਨੂੰ ਸੁਰੱਖਿਆ ਦੇ ਰਹੇ ਹੋ। ਪ੍ਰਿਅੰਕਾ ਨੇ ਅੱਗੇ ਕਿਹਾ, ''ਜੇਕਰ ਕਿਸਾਨਾਂ ਪ੍ਰਤੀ ਤੁਹਾਡੀ ਨੀਅਤ ਸਾਫ ਹੈ ਤਾਂ ਅੱਜ ਲਖਨਊ 'ਚ ਪੁਲਿਸ ਡਾਇਰੈਕਟਰ ਜਨਰਲ ਦੀ ਕਾਨਫਰੰਸ 'ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨਾਲ ਨਾ ਬੈਠਣਾ।''
ਪ੍ਰਿਯੰਕਾ ਨੇ ਕਿਹਾ, ''ਇਨਸਾਫ ਦੇਣ ਲਈ ਤੁਹਾਨੂੰ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨਾ ਚਾਹੀਦਾ ਹੈ। ਪ੍ਰਿਯੰਕਾ ਨੇ ਮੰਗ ਕੀਤੀ ਕਿ ਸਰਕਾਰ ਸਾਰੇ ਕਿਸਾਨਾਂ ਖਿਲਾਫ ਚੱਲ ਰਹੇ ਕੇਸ ਵਾਪਸ ਲਵੇ ਅਤੇ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਵੇ।" -PTC News..@narendramodi जी अगर देश के किसानों के प्रति आपकी नीयत सचमुच साफ है तो आज अपने केंद्रीय गृह राज्यमंत्री के साथ मंच पर विराजमान मत होईये, उनको बर्खास्त कीजिये। प्रधानमंत्री जी को मेरा पत्र। pic.twitter.com/5XNAmAjmvN — Priyanka Gandhi Vadra (@priyankagandhi) November 20, 2021