ਮੋਦੀ ਸਰਕਾਰ ਦੀ ਨੋਟਬੰਦੀ 'ਤੇ ਪ੍ਰਿਅੰਕਾ ਗਾਂਧੀ ਨੇ ਚੁੱਕੇ ਸਵਾਲ
ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਕੀਤੇ ਨੂੰ ਅੱਜ ਪੰਜ ਸਾਲ ਪੂਰੇ ਹੋ ਗਏ ਹਨ ਪਰ ਅਜੇ ਵੀ ਨੋਟਬੰਦੀ ਦੇ ਨਫੇ-ਨੁਕਸਾਨ ਬਾਰੇ ਲਗਾਤਾਰ ਚਰਚਾ ਜਾਰੀ ਹੈ। ਇਸ ਬਾਰੇ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਮੋਦੀ ਸਰਕਾਰ ਤੋਂ ਤਿੱਖੇ ਸਵਾਲ ਪੁੱਛੇ ਹਨ। ਪ੍ਰਿਯੰਕਾ ਗਾਂਧੀ ਦਾ ਟਵੀਟ ਪ੍ਰਿਯੰਕਾ ਨੇ ਹੈਸ਼ਟੈਗ ‘#ਨੋਟਬੰਦੀਤਬਾਹੀ’ ਦੀ ਵਰਤੋਂ ਕਰਦਿਆਂ ਟਵੀਟ ਕੀਤਾ, ‘ਜੇਕਰ ਨੋਟਬੰਦੀ ਸਫਲ ਸੀ ਤਾਂ ਭ੍ਰਿਸ਼ਟਾਚਾਰ ਖਤਮ ਕਿਉਂ ਨਹੀਂ ਹੋਇਆ? ਕਾਲਾ ਧਨ ਵਾਪਸ ਕਿਉਂ ਨਹੀਂ ਆਇਆ? ਅਰਥਵਿਵਸਥਾ ਕੈਸ਼ਲੈੱਸ ਕਿਉਂ ਨਹੀਂ ਹੋਈ? ਅਤਿਵਾਦ ਨੂੰ ਸੱਟ ਕਿਉਂ ਨਹੀਂ ਵੱਜੀ? ਮਹਿੰਗਾਈ ਨੂੰ ਲਗਾਮ ਕਿਉਂ ਨਹੀਂ ਲੱਗੀ?
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਨਵੰਬਰ 2016 ਨੂੰ ਨੋਟਬੰਦੀ ਦਾ ਐਲਾਨ ਕੀਤਾ ਸੀ। ਇਸ ਤਹਿਤ 1000 ਤੇ 500 ਦੇ ਨੋਟ ਬੰਦ ਕਰ ਦਿੱਤੇ ਗਏ ਸਨ ਅਤੇ ਫਿਰ 2000 500 ਦੇ ਨਵੇਂ ਨੋਟ ਜਾਰੀ ਕੀਤੇ ਗਏ ਸਨ। ਗੌਰਤਲਬ ਹੈ ਕਿ ਕਾਂਗਰਸ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੋਟਬੰਦੀ ਦੇ ਸਰਕਾਰ ਦੇ ਫੈਸਲੇ ਦੀ ਉਦੋਂ ਤੋਂ ਲੈ ਕੇ ਹੁਣ ਤੱਕ ਆਲੋਚਨਾ ਕਰ ਰਹੀਆਂ ਹਨ। ਵਿਰੋਧੀ ਧਿਰ ਨੇ ਨੋਟਬੰਦੀ ਨੂੰ ਭਾਰਤੀ ਅਰਥਵਿਵਸਥਾ ਦਾ 'ਕਾਲਾ ਦਿਨ' ਕਰਾਰ ਦਿੱਤਾ ਸੀ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦ ਕਾਲੇ ਧਨ ਅਤੇ ਜਾਅਲੀ ਕਰੰਸੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। -PTC Newsअगर नोटबंदी सफल थी तो भ्रष्टाचार खत्म क्यों नहीं हुआ? कालाधन वापस क्यों नहीं आया? अर्थव्यवस्था कैशलेस क्यों नहीं हुई? आतंकवाद पर चोट क्यों नहीं हुई? महंगाई पर अंकुश क्यों नहीं लगा?#DemonetisationDisaster — Priyanka Gandhi Vadra (@priyankagandhi) November 8, 2021