ਗਿਆਨੀ ਰਘਬੀਰ ਸਿੰਘ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ
ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜੋ ਕਿ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਪਿਛਲੇ ਕਾਫੀ ਲੰਬੇ ਸਮੇਂ ਤੋਂ ਦਿਨ ਕੱਟ ਰਹੇ ਹਨ। ਉਨ੍ਹਾਂ ਦੀ ਸਾਰੀ ਜਵਾਨੀ ਜੇਲ੍ਹ ਵਿੱਚ ਗੁਜਰ ਗਈ ਹੈ ਭਾਵੇਂ ਕਿ ਸਰਕਾਰ ਵੱਲੋਂ ਸਮੇਂ ਸਮੇਂ ਤੇ ਉਨ੍ਹਾਂ ਨੂੰ ਪੈਰੋਲ ਤੇ ਭੇਜਿਆ ਜਾ ਰਿਹਾ ਹੈ ਪਰੰਤੂ ਪੱਕੇ ਤੋਰ ਤੇ ਰਿਹਾਅ ਨਹੀਂ ਕੀਤਾ ਗਿਆ। ਇਹ ਵੀ ਪੜ੍ਹੋ: ਭਾਰਤ ਸਰਕਾਰ ਨੇ 35 ਯੂਟਿਊਬ ਚੈਨਲਾਂ, 2 ਵੈੱਬਸਾਈਟਾਂ 'ਤੇ ਲਗਾਈ ਪਾਬੰਦੀ ਉਨ੍ਹਾਂ ਆਪਣੇ ਬਿਆਨ ਵਿੱਚ ਯਾਦ ਕਰਵਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਜਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ। ਜਿਸ ਸਬੰਧੀ ਸੂਬਾ ਸਰਕਾਰਾਂ ਨੂੰ ਲਿਖਿਤ ਤੌਰ ਤੇ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਫਾਈਲ ਉੱਤੇ ਦਸਤਖਤ ਨਾ ਕਰਨ ਕਾਰਨ ਉਨ੍ਹਾਂ ਦੀ ਰਿਹਾਈ ਰੁਕੀ ਹੋਈ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਾਰ ਵਾਰ ਸਿੱਖ ਜਥੇਬੰਦੀਆਂ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰਨ ਦੇ ਬਾਵਜੂਦ ਵੀ ਦਿੱਲੀ ਸਰਕਾਰ ਦੀ ਚੁੱਪੀ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰ ਰਹੀ ਹੈ। ਜਿਸ ਸਬੰਧੀ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, ਇੱਕ ਗੰਭੀਰ ਜ਼ਖ਼ਮੀ ਸਿੰਘ ਸਾਹਿਬ ਨੇ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਕਿ ਉਹ ਪਰਿਵਾਰਾਂ ਵਿੱਚ ਆ ਕੇ ਆਪਣਾ ਜੀਵਨ ਬਸਰ ਕਰ ਸਕਣ। - PTC News