Fri, Jan 10, 2025
Whatsapp

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫ਼ੈਸਲਾ ਟਲ਼ਿਆ View in English

Reported by:  PTC News Desk  Edited by:  Ravinder Singh -- March 02nd 2022 07:00 PM -- Updated: March 02nd 2022 07:02 PM
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫ਼ੈਸਲਾ ਟਲ਼ਿਆ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫ਼ੈਸਲਾ ਟਲ਼ਿਆ

ਨਵੀਂ ਦਿੱਲੀ : ਚੰਡੀਗੜ੍ਹ : ਦਿੱਲੀ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ ਦੀ ਪ੍ਰਧਾਨਗੀ ਵਾਲੇ ਸੱਤ ਮੈਂਬਰੀ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਟਾਲ ਦਿੱਤਾ ਹੈ, ਜੋ ਕਿ ਮੌਜੂਦਾ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ। ਅਗਲੀ ਮੀਟਿੰਗ ਤੱਕ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਟਾਲ ਦਿੱਤੀ ਹੈ। ਭੁੱਲਰ ਨੂੰ 1993 ਦੇ ਦਿੱਲੀ ਬੰਬ ਵਿਸਫੋਟ ਮਾਮਲੇ ਵਿੱਚ 2011 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਤੇ ਮੌਤ ਦੀ ਸਜ਼ਾ ਸੁਣਾਈ ਗਈ ਸੀ। ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫ਼ੈਸਲਾ ਟਲ਼ਿਆਜ਼ਿਕਰਯੋਗ ਹੈ ਕਿ ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਆਸ ਪ੍ਰਗਟਾਈ ਹੈ ਕਿ ਪ੍ਰੋ. ਭੁੱਲਰ ਅੱਜ ਰਿਹਾਅ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਉਨ੍ਹਾਂ 8 ਸਿੰਘਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੂੰ ਮੋਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਰਿਹਾਅ ਕੀਤਾ ਸੀ ਪਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮਜਬੂਰੀਆਂ ਕਰ ਕੇ ਅਜੇ ਤੱਕ ਰਿਹਾਅ ਨਹੀਂ ਕੀਤਾ। ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫ਼ੈਸਲਾ ਟਲ਼ਿਆਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਲਈ ਸਜ਼ਾ ਸਮੀਖਿਆ ਬੋਰਡ ਦੀ ਅੱਜ ਮੀਟਿੰਗ ਹੋਈ ਸੀ। ਕਾਬਿਲੇਗੌਰ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਲਈ ਸਾਲ 2011 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਪਿੱਛੋਂ ਸਾਲ 2014 ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਵਿੱਚ ਦੇਰ ਤੇ ਸਿਹਤ ਵਿੱਚ ਦਿੱਕਤ ਕਰਕੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫ਼ੈਸਲਾ ਟਲ਼ਿਆਦਿੱਲੀ ਸਰਕਾਰ ਵੱਲੋਂ ਭੁੱਲਰ ਦੀ ਰਿਹਾਈ ਸਬੰਧੀ ਕੋਈ ਫ਼ੈਸਲਾ ਨਾ ਲਏ ਜਾਣ 'ਤੇ ਪਰਿਵਾਰ ਸਰਕਾਰ 'ਤੇ ਨਾਰਾਜ਼ਗੀ ਜ਼ਾਹਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰੋ. ਦਵਿੰਦਰਪਾਲ ਭੁੱਲਰ ਨੂੰ ਕੁਝ ਸਾਲ ਪਹਿਲਾਂ ਦਿੱਲੀ ਤੋਂ ਅੰਮ੍ਰਿਤਸਰ ਵਿਖੇ ਸ਼ਿਫਟ ਕੀਤਾ ਗਿਆ ਸੀ। ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਅਦਾਲਤ 'ਚ ਗੈਰ ਹਾਜ਼ਿਰ ਰਹੇ ਸਿੱਧੂ ਮੂਸੇ ਵਾਲਾ


Top News view more...

Latest News view more...

PTC NETWORK