Sat, Jan 11, 2025
Whatsapp

ਹੋਲਾ-ਮੁਹੱਲੇ ਦੌਰਾਨ ਮੇਲੇ ਵਾਲੀ ਥਾਂ ਉਤੇ ਡਰੋਨ ਕੈਮਰੇ ਉਡਾਉਣ 'ਤੇ ਲਾਈ ਪਾਬੰਦੀ

Reported by:  PTC News Desk  Edited by:  Ravinder Singh -- March 02nd 2022 05:23 PM
ਹੋਲਾ-ਮੁਹੱਲੇ ਦੌਰਾਨ ਮੇਲੇ ਵਾਲੀ ਥਾਂ ਉਤੇ ਡਰੋਨ ਕੈਮਰੇ ਉਡਾਉਣ 'ਤੇ ਲਾਈ ਪਾਬੰਦੀ

ਹੋਲਾ-ਮੁਹੱਲੇ ਦੌਰਾਨ ਮੇਲੇ ਵਾਲੀ ਥਾਂ ਉਤੇ ਡਰੋਨ ਕੈਮਰੇ ਉਡਾਉਣ 'ਤੇ ਲਾਈ ਪਾਬੰਦੀ

ਸ੍ਰੀ ਅਨੰਦਪੁਰ ਸਾਹਿਬ : ਸੋਨਾਲੀ ਗਿਰੀ ਆਈ.ਏ.ਐਸ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਫੌਜ਼ਦਾਰੀ ਦੰਡ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੋਲੇ ਮੁਹੱਲੇ ਦੇ ਤਿਉਹਾਰ ਮੌਕੇ 14 ਮਾਰਚ ਤੋਂ 19 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਏਰੀਏ ਵਿਚ ਡਰੋਨ ਕੈਮਰੇ ਉਡਾਉਣ ਉਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੋਲਾ-ਮੁਹੱਲੇ ਦੌਰਾਨ ਮੇਲੇ ਵਾਲੀ ਥਾਂ ਉਤੇ ਡਰੋਨ ਕੈਮਰੇ ਉਡਾਉਣ 'ਤੇ ਲਾਈ ਪਾਬੰਦੀਹੋਲੇ-ਮੁਹੱਲੇ ਦਾ ਇਤਿਹਾਸਕ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਿਤੀ 14 ਤੋਂ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਲੱਖਾਂ ਦੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ। ਹੋਲਾ-ਮੁਹੱਲੇ ਦੌਰਾਨ ਮੇਲੇ ਵਾਲੀ ਥਾਂ ਉਤੇ ਡਰੋਨ ਕੈਮਰੇ ਉਡਾਉਣ 'ਤੇ ਲਾਈ ਪਾਬੰਦੀਸੀਨੀਅਰ ਕਪਤਾਨ ਪੁਲਿਸ ਰੂਪਨਗਰ ਵੱਲੋਂ ਵੀ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ-ਦੁਆਲੇ ਮਿਤੀ 14 ਤੋਂ 19 ਮਾਰਚ ਤੱਕ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਉਤੇ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਹੋਲਾ-ਮੁਹੱਲੇ ਦੌਰਾਨ ਮੇਲੇ ਵਾਲੀ ਥਾਂ ਉਤੇ ਡਰੋਨ ਕੈਮਰੇ ਉਡਾਉਣ 'ਤੇ ਲਾਈ ਪਾਬੰਦੀਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਮੇਲਾ ਖੇਤਰ ਵਿੱਚ ਡਰੋਨ ਕੈਮਰੇ ਉਡਾਉਣ ਉਤੇ ਪੂਰਨ ਪਾਬੰਦੀ ਲਗਾਈ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਤਿਉਹਾਰ ਮਨਾਉਣ ਲਈ ਤਿਆਰੀਆਂ ਚੱਲ ਰਹੀਆਂ ਹਨ ਅਤੇ ਸੁਰੱਖਿਆ ਦੇ ਪ੍ਰਬੰਧ ਪੁਖ਼ਤਾ ਕਰਨ ਲਈ ਪ੍ਰਸ਼ਾਸਨ ਹਰ ਕਦਮ ਚੁੱਕ ਰਿਹਾ ਹੈ। ਇਹ ਵੀ ਪੜ੍ਹੋ : ਖਾਰਕਿਵ ਵਿੱਚ ਭਾਰਤੀ ਮੈਡੀਕਲ ਵਿਦਿਆਰਥੀ ਦੀ ਮੌਤ ਦੀ ਜਾਂਚ ਕਰੇਗਾ ਰੂਸ


Top News view more...

Latest News view more...

PTC NETWORK