ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ
ਨਵੀਂ ਦਿੱਲੀ : ਕੋਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜਾਂ ਇਸ ਨਾਲ ਸਬੰਧਿਤ ਗੱਲਾਂ ਬਾਰੇ ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਦਾਅਵੇ ਕੀਤੇ ਜਾਂਦੇ ਹਨ। ਲੋਕ ਕੋਵਿਡ 19 ਤੋਂ ਬਚਣ ਲਈ ਕਈ ਤਰ੍ਹਾਂ ਦੇ ਉਪਾਅ ਦੱਸਦੇ ਹਨ। ਇਕ ਹੋਰ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਜਾ ਰਿਹਾ ਹੈ। ਕੋਰੋਨਾ ਤੋਂ ਬਚਾਅ ਲਈ ਮਾਸਕ ਬੇਹੱਦ ਜ਼ਰੂਰੀ ਚੀਜ਼ ਹੈ।
ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਕੇਸਾਂ 'ਚ ਆਈ ਕਮੀ, ਪਿਛਲੇ 24 ਘੰਟਿਆਂ ਦੌਰਾਨ 3 .56 ਲੱਖ ਮਰੀਜ਼ ਹੋਏ ਸਿਹਤਯਾਬ
[caption id="attachment_496432" align="aligncenter" width="300"]
ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ[/caption]
ਇਸ ਨੂੰ ਸਭ ਤੋਂ ਪ੍ਰਭਾਵਸ਼ਾਲੀ ਅਤੇ ਮਹੱਤਵਪੂਰਨ ਦੱਸਿਆ ਗਿਆ ਹੈ। ਹਾਲ ਹੀ ਵਿੱਚ ਜਦੋਂ ਦੂਜੀ ਲਹਿਰ ਨੇ ਤਬਾਹੀ ਮਚਾਉਣੀ ਸ਼ੁਰੂ ਕੀਤੀ ਤਾਂ ਇਹ ਕਿਹਾ ਗਿਆ ਕਿ ਲੋਕਾਂ ਨੂੰ ਘਰ ਵਿੱਚ ਵੀ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬਾਹਰ ਜਾਣ ਵੇਲੇ ਦੋ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ।
[caption id="attachment_496431" align="aligncenter" width="300"]
ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ[/caption]
ਸੋਸ਼ਲ ਮੀਡੀਆ 'ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੰਬੇ ਸਮੇਂ ਤੱਕ ਮਾਸਕ ਲਾਉਣ ਨਾਲ ਸਰੀਰ ਵਿਚ ਕਾਰਬਨ ਡਾਈਆਕਸਾਈਡ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ। ਪੀਆਈਬੀ ਤੱਥ ਜਾਂਚ ਵਿੱਚਇਹ ਦਾਅਵਾ ਫੇਕ ਹੈ। ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਅ ਲਈ ਇਹ ਯਕੀਨੀ ਬਣਾਓ ਕਿ ਮਾਸਕ ਨੂੰ ਸਹੀ ਢੰਗ ਨਾਲ ਲਗਾਇਆ ਜਾਵੇ।
[caption id="attachment_496430" align="aligncenter" width="300"]
ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ[/caption]
ਪੜ੍ਹੋ ਹੋਰ ਖ਼ਬਰਾਂ : ਸਰਦੀ -ਜ਼ੁਕਾਮ ,ਵਾਇਰਲ ਬੁਖ਼ਾਰ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਘਰੇਲੂ ਉਪਾਅ
ਸਰਕਾਰ, ਸਿਹਤ ਮੰਤਰਾਲੇ, ਡਾਕਟਰ ਅਤੇ ਮਾਹਰ ਵਾਰ-ਵਾਰ ਇਸ ਗੱਲ 'ਤੇ ਜ਼ੋਰ ਦੇ ਰਹੇ ਹਨ ਕਿ ਕੋਰੋਨਾ ਤੋਂ ਬਚਾਅ ਲਈ ਮਾਸਕ ਬਹੁਤ ਜ਼ਰੂਰੀ ਹਨ। ਮਾਸਕ ਤੋਂ ਬਿਨਾਂ ਕਿਤੇ ਵੀ ਨਾ ਜਾਓ। ਅਜਿਹੀ ਸਥਿਤੀ ਵਿੱਚ ਅਜਿਹੇ ਸੰਦੇਸ਼ਾਂ ਵੱਲ ਧਿਆਨ ਦੇਣ ਦੀ ਜ਼ਰੂਰਤ ਨਹੀਂ ਹੈ। ਇਸ ਸਮੇਂ ਮਾਸਕ ਦੀ ਵਰਤੋਂ ਲਾਜ਼ਮੀ ਹੈ।
-PTCNews