PAU ਦੇ ਵਿਦਿਆਰਥੀਆਂ ਵੱਲੋਂ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ਼ ਧਰਨਾ
ਲੁਧਿਆਣਾ:ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਦੇ ਹੋਏ ਮਰਨ ਵਰਤ ਉੱਤੇ ਬੈਠ ਗਏ ਹਨ। ਵਿਦਿਆਰਥੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਲਗਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਵਰਸਿਟੀ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਤੋਂ ਮੰਗ ਕਰ ਰਹੇ ਸਨ ਪਰ ਸਰਕਾਰ ਨੇ ਕੋਈ ਵਿਸ਼ੇਸ਼ ਧਿਆਨ ਹੀ ਨਹੀਂ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਵਿਦਿਆਰਥੀਆਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਪਾਰਟੀ ਵਿਦਿਆਰਥੀਆਂ ਦਾ ਸਾਥ ਦੇਵੇਗੀ। ਰੋਸ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ਨੇ ਡਿਗਰੀਆਂ ਨੂੰ ਅੱਗ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਸੀ। ਵਿਦਿਆਰਥੀਆਂ ਵੱਲੋਂ ਅਣਮਿੱਥੇ ਸਮੇਂ ਧਰਨੇ ਦਾ ਐਲਾਨ ਕੀਤਾ ਸੀ। ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਖਾਲੀ ਪਈਆ ਪੋਸਟਾਂ ਨਾਲ ਭਰੀਆਂ ਗਈਆ ਤਾਂ ਉਹ ਵੱਡਾ ਪ੍ਰਦਰਸ਼ਨ ਕਰਨਗੇ। ਇਹ ਵੀ ਪੜ੍ਹੋ;MP ਰਵਨੀਤ ਬਿੱਟੂ ਦੇ ਪੀਏ 'ਤੇ ਜਾਨਲੇਵਾ ਹਮਲਾ -PTC News