ਵਿਦਿਆਰਥੀਆਂ ਵੱਲੋਂ ਪਾਣੀ ਤੇ ਹੋਸਟਲ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
ਪਟਿਆਲਾ : ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨਾਲ ਮਿਲ ਕੇ ਯੂਕੋ ਵਿਭਾਗ ਦੇ ਬਾਹਰ ਪਾਣੀ ਤੇ ਹੋਸਟਲ ਦੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂ ਜਗਸੀਰ ਸਿੰਘ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਪਾਣੀ ਦੀ ਸਮੱਸਿਆ ਆ ਰਹੀ ਹੈ ਤੇ ਪਿਛਲੇ ਚਾਰ ਦਿਨਾਂ ਤੋਂ ਹੋਸਟਲ 'ਚ ਪਾਣੀ ਆਉਣਾ ਬੰਦ ਹੋ ਗਿਆ ਹੈ ਜਿਸ ਤੋਂ ਪਰੇਸ਼ਾਨ ਹੋ ਕੇ ਵਿਦਿਆਰਥੀਆਂ ਨੇ ਯੂਕੋ ਵਿਭਾਗ ਨੂੰ ਬੰਦ ਕਰਕੇ ਉਸ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ।
ਹਾਲਾਂਕਿ ਯੂਨੀਵਰਸਿਟੀ ਅਥਾਰਟੀ ਨੇ ਮੌਕੇ ਉਤੇ ਆ ਕੇ ਭਰੋਸਾ ਦਿੱਤਾ ਕਿ ਅੱਜ ਸ਼ਾਮ 4 ਵਜੇ ਤੱਕ ਇਸ ਸਮੱਸਿਆ ਦਾ ਅਸਥਾਈ ਹੱਲ ਕੀਤਾ ਜਾਵੇਗਾ ਅਤੇ ਸੋਮਵਾਰ ਤੱਕ ਇਸਦਾ ਪੱਕਾ ਹੱਲ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਗਸੀਰ ਸਿੰਘ ਤੇ ਜਸਪ੍ਰੀਤ ਸਿੰਘ ਨੇ ਕੀਤੀ ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਜੇ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਹੋਰ ਵੀ ਆਗੂ ਇੰਦਰਜੀਤ,ਗੁਰਦਾਸ ਸਿੰਘ, ਰਾਜਵਿੰਦਰ ਕੌਰ, ਤਰਨਦੀਪ ਕੌਰ ਆਦਿ ਸ਼ਾਮਿਲ ਸਨ।
ਰਿਪੋਰਟ-ਗਗਨਦੀਪ ਆਹੂਜਾ
-PTC News
ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਸਕੂਲ 'ਚ ਲੁਹਾਏ ਗਏ ਸਿੱਖ ਵਿਦਿਆਰਥੀਆਂ ਦੇ ਕੜੇ, ਪੁਲਿਸ ਦੀ ਦਖ਼ਲਅੰਦਾਜ਼ੀ ਮਗਰੋਂ ਸੁਲਝਿਆ ਮਸਲਾ