ਕੱਚੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
ਬਠਿੰਡਾ: ਬਠਿੰਡਾ ਦੇ ਨਗਰ ਨਿਗਮ ਦਫ਼ਤਰ ਦੇ ਬਾਹਰ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੀਵਰੇਜ ਵਰਕਰ ਯੂਨੀਅਨ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਸਾਡੀ ਮੁੱਖ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਾਡੀਆਂ ਤਨਖ਼ਾਹਾਂ ਬਹੁਤ ਨਿਗੂਣੀਆਂ ਹਨ ਜਿਸ ਕਰਕੇ ਸਾਡੇ ਪਰਿਵਾਰਾਂ ਦਾ ਖਰਚਾ ਨਹੀਂ ਚੱਲਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਵਰੇਜ ਮੁਲਾਜ਼ਮ ਬਹੁਤ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡਾ ਪ੍ਰਦਰਸ਼ਨ ਕਰਾਂਗੇ।ਉਨ੍ਹਾਂ ਦਾ ਕਹਿਣਾ ਹੈ ਕਿ ਵਰਕਰ ਸੀਵਰੇਜ ਦੀ ਸਫ਼ਾਈ ਕਰਨ ਵੇਲੇ ਆਪਣੀ ਜਾਨ ਖ਼ਤਰੇ ਵਿੱਚ ਪਾਉਂਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਇਹ ਵੀ ਪੜ੍ਹੋ:ਦੋ ਸੂਬਿਆਂ ਨੂੰ ਜੋੜਦੀ ਸੜਕ ਖਸਤਾ ਹਾਲ, ਲੋਕਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚਿਤਾਵਨੀ -PTC News