CM ਰਿਹਾਇਸ਼ ਬਾਹਰ ਹੋਈ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਕਈ ਦਿਨਾਂ ਤੋਂ ਮੰਗਾਂ ਲਈ ਚੱਲ ਰਹੇ ਪ੍ਰਦਰਸ਼ਨ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਦੀ ਮੌਤ ਜ਼ਹਿਰੀਲੇ ਸੱਪ ਦੇ ਡੱਸਣ ਕਾਰਨ ਹੋਈ ਮੰਨੀ ਜਾ ਰਹੀ ਹੈ। ਮ੍ਰਿਤਕ ਕਿਸਾਨ ਗੁਰਚਰਨ ਸਿੰਘ ਦੀ ਉਮਰ 73 ਸਾਲ ਦੱਸੀ ਜਾ ਰਹੀ ਹੈ। ਕਿਸਾਨ ਨੂੰ ਸੱਪ ਵੱਲੋਂ ਡੱਸੇ ਜਾਣ ਤੋਂ ਬਾਅਦ ਪਟਿਆਲਾ ਦੇ ਰਜਿੰਦਜਰਾ ਹਸਪਤਾਲ ਲਿਆਂਦਾ ਗਿਆ ਅਤੇ ਇਸ ਦੌਰਾਨ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ।ਕਿਸਾਨਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਦੇ ਘਰ ਦੇ ਬਾਹਰ ਧਰਨਾ ਲਗਾਇਆ ਗਿਆ ਸੀ । ਧਰਨੇ ਵਿੱਚ ਕਿਸਾਨ ਵੱਡੀ ਗਿਣਤੀ ਵਿੱਚ ਬੈਠੇ ਹਨ। ਇਹ ਵੀ ਪੜ੍ਹੋ: ਜ਼ਾਹਿਦਾ ਸੁਲੇਮਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ -PTC News