ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਟਿਕਰੀ ਬਾਰਡਰ 'ਤੇ ਕੱਢਿਆ ਗਿਆ ਕੈਂਡਲ ਮਾਰਚ
ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਅੱਜ 81ਵੇਂ ਦਿਨ ਵੀ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ’ਚ ਕਿਸਾਨ ਅੰਦੋਲਨ ਵਿਚ ਪਹੁੰਚ ਰਹੇ ਹਨ। ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਤੇ ਹਾਲੀਵੁੱਡ ਦੇ ਸਿਤਾਰੇ ਵੀ ਕਿਸਾਨਾਂ ਦੇ ਸਮਰਥਨ ਲਈ ਅੱਗੇ ਆ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਚਾਹੇ ਕਿੰਨਾ ਵੀ ਲੰਬਾ ਚੱਲੇ ਪਰ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ,ਅੰਦੋਲਨ ਜਾਰੀ ਰਹੇਗਾ।
[caption id="attachment_474709" align="aligncenter" width="700"]
ਪੁਲਵਾਮਾ ਹਮਲੇਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਟਿਕਰੀ ਬਾਰਡਰ 'ਤੇ ਕੱਢਿਆ ਗਿਆ ਕੈਂਡਲ ਮਾਰਚ[/caption]
ਪੜ੍ਹੋ ਹੋਰ ਖ਼ਬਰਾਂ : ਬਠਿੰਡਾ ਦੇ ਵਾਰਡ ਨੰਬਰ -14 'ਤੇ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਰੰਗੇ ਹੱਥੀਂ ਫੜਿਆ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਪੁਲਾਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਥੇ ਹੀ ਅੱਜ ਟਿਕਰੀ ਬਾਰਡਰ 'ਤੇ ਕਿਸਾਨਾਂ ਅਤੇ ਕਿਸਾਨਾਂ ਬੀਬੀਆਂ ਨੇ ਹੱਥਾਂ ਵਿੱਚ ਮੋਮਬੱਤੀਆਂ ਲੈ ਕੇ ਕੈਂਡਲ ਮਾਰਚ ਕੱਢਿਆ ਹੈ ਤੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਕਿਸਾਨਾਂ ਨੇ ਕਿਹਾ ਕਿ ਅੰਨ ਪੈਦਾ ਕਰਦਾ ਹੈ ਕਿਸਾਨ ਅਤੇ ਸਰਹੱਦ ਦੀ ਰੱਖਿਆ ਜਵਾਨ ਕਰਦਾ ਹੈ।
[caption id="attachment_474708" align="aligncenter" width="700"]
ਪੁਲਵਾਮਾ ਹਮਲੇਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਟਿਕਰੀ ਬਾਰਡਰ 'ਤੇ ਕੱਢਿਆ ਗਿਆ ਕੈਂਡਲ ਮਾਰਚ[/caption]
ਦੇਸ਼ ਭਰ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਮਸ਼ਾਲ ਜਲੂਸ ਅਤੇ ਮੋਮਬੱਤੀ ਮਾਰਚ ਕੀਤਾ ਜਾਵੇਗਾ। ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ 14 ਫਰਵਰੀ ਨੂੰ ਸ਼ਹੀਦ ਫੌਜੀਆਂ ਦੀ ਯਾਦ ਵਿਚ ਪੂਰੇ ਦੇਸ਼ ਵਿਚ ਕੈਂਡਲ ਮਾਰਚ, ‘ਮਸ਼ਾਲ ਜਲੂਸ’ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਦੱਸ ਦੇਈਏ ਕਿ 14 ਫਰਵਰੀ, 2019 ਨੂੰ, ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਵਿੱਚ ਇੱਕ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਮਾਰੇ ਗਏ ਸਨ।
[caption id="attachment_474706" align="aligncenter" width="700"]
ਪੁਲਵਾਮਾ ਹਮਲੇਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਟਿਕਰੀ ਬਾਰਡਰ 'ਤੇ ਕੱਢਿਆ ਗਿਆ ਕੈਂਡਲ ਮਾਰਚ[/caption]
ਜ਼ਿਕਰਯੋਗ ਹੈ ਕਿ ਕਿਸਾਨ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਕਹਿ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਲਈ ਫਾਇਦੇਮੰਦ ਹਨ ,ਉਹ ਕਿਤੇ ਵੀ ਜਾ ਕੇ ਆਪਣੀ ਫਸਲ ਵੇਚ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ’ਚ ਵਾਧਾ ਹੋਵੇਗਾ ਪਰ ਕਿਸਾਨ ਇਸ ਨੂੰ ਡੈੱਥ ਵਰੰਟ ਦੱਸ ਰਹੇ ਹਨ।
-PTCNews