Wed, Nov 27, 2024
Whatsapp

ਕਬੂਤਰਬਾਜ਼ੀ ਮਾਮਲੇ 'ਚ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ, ਪੁਲਿਸ ਨੇ ਲਿਆ ਹਿਰਾਸਤ 'ਚ

Reported by:  PTC News Desk  Edited by:  Ravinder Singh -- July 14th 2022 04:12 PM -- Updated: July 14th 2022 05:51 PM
ਕਬੂਤਰਬਾਜ਼ੀ ਮਾਮਲੇ 'ਚ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ, ਪੁਲਿਸ ਨੇ ਲਿਆ ਹਿਰਾਸਤ 'ਚ

ਕਬੂਤਰਬਾਜ਼ੀ ਮਾਮਲੇ 'ਚ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ, ਪੁਲਿਸ ਨੇ ਲਿਆ ਹਿਰਾਸਤ 'ਚ

ਪਟਿਆਲਾ : ਕਬੂਤਰਬਾਜ਼ੀ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚਐੱਸ ਗਰੇਵਾਲ ਨੇ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ ਰੱਖੀ ਹੈ। ਜੱਜ ਨੇ ਦਲੇਰ ਮਹਿੰਦੀ ਦਲੇਰ ਮਹਿੰਦੀ ਨੂੰ ਤੁਰੰਤ ਹਿਰਾਸਤ ਵਿੱਚ ਲੈਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤਾਂ ਦੇ ਹੁਕਮ ਤੋਂ ਬਾਅਦ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦਲੇਰ ਮਹਿੰਦੀ ਨੂੰ ਹਿਰਾਸਤ ਵਿੱਚ ਲੈ ਲਿਆ। ਦੇਈਏ ਦਲੇਰ ਮਹਿੰਦੀ ਵੱਲੋਂ ਟਰਾਇਲ ਕੋਰਟ ਦੇ 2018 ਵਿੱਚ ਆਏ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ 'ਚ ਚੁਣੌਤੀ ਦਿੱਤੀ ਸੀ। ਦੱਸ ਦੇਈਏ ਕਿ 2018 ਵਿੱਚ ਕਬੂਤਰਬਾਜ਼ੀ ਮਾਮਲੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ। ਐਡੀਸ਼ਨਲ ਸੈਸ਼ਨ ਜੱਜ ਐਚ ਐੱਸ ਘੁੰਮਣ ਨੇ ਪ੍ਰੋਬੇਸ਼ਨ ਅਪੀਲ ਵੀ ਰੱਦ ਕਰ ਦਿੱਤੀ ਹੈ। ਦਲੇਰ ਮਹਿੰਦੀ ਦੇ ਵਕੀਲ ਨੇ ਰਹਿਮ ਦੀ ਅਪੀਲ ਲਾਈ ਸੀ ਕਿ ਦਲੇਰ ਦਾ ਚਾਲ ਚੱਲਣ ਠੀਕ ਹੈ ਅਤੇ ਜ਼ਮਾਨਤ ਦਿੱਤੀ ਜਾਵੇ। ਇਸ ਨੂੰ ਵੀ ਮਾਨਯੋਗ ਜੱਜ ਵਲੋਂ ਰੱਦ ਕਰ ਦਿੱਤਾ ਗਿਆ। ਮਾਤਾ ਕੁਸ਼ਲਿਆ ਹਸਪਤਾਲ ਵਿੱਚ ਮੈਡੀਕਲ ਤੋਂ ਬਾਅਦ ਦਲੇਰ ਮਹਿੰਦੀ ਨੂੰ ਜੇਲ੍ਹ ਭੇਜਿਆ ਜਾਵੇਗਾ। ਕਬੂਤਰਬਾਜ਼ੀ ਮਾਮਲੇ 'ਚ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ, ਪੁਲਿਸ ਨੇ ਲਿਆ ਹਿਰਾਸਤ 'ਚਜ਼ਿਕਰਯੋਗ ਹੈ ਕਿ 2003 ਦੇ ਇਸ ਕੇਸ ਵਿੱਚ 15 ਸਾਲਾਂ ਬਾਅਦ 2018 ਵਿੱਚ ਜੇ.ਐੱਮ.ਆਈ.ਸੀ ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਸੀ। ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂ ਕਿ ਸਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ। ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਸਾਲ 2003 ਵਿੱਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ਉਤੇ ਦਲੇਰ ਮਹਿੰਦੀ , ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ਉਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਰਿਪੋਰਟ : ਗਗਨਦੀਪ ਆਹੂਜਾ ਇਹ ਵੀ ਪੜ੍ਹੋ : ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਬਿਸ਼ਨੋਈ ਗੈਂਗ ਦੇ 13 ਗੁਰਗੇ ਕੀਤੇ ਗ੍ਰਿਫ਼ਤਾਰ


Top News view more...

Latest News view more...

PTC NETWORK