ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ
ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਅਸਤੀਫਾ ਨੇ ਦਿੱਤਾ ਹੈ। ਅਨਮੋਲ ਰਤਨ ਸਿੱਧੂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ। ਅਨਮੋਲ ਰਤਨ ਸਿੱਧੂ ਭਾਰਤ ਦੇ ਸਹਾਇਕ ਸਾਲਿਸਟਰ ਜਨਰਲ ਅਤੇ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਚੰਨੀ ਸਰਕਾਰ ਨੇ ਵੀ ਸਿੱਧੂ ਨੂੰ ਏਜੀ ਬਣਾਉਣ ਦਾ ਐਲਾਨ ਕੀਤਾ ਸੀ ਪਰ ਸਿਆਸੀ ਕਾਰਨਾਂ ਕਰਕੇ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਪੇਚ ਅਟਕ ਗਿਆ ਸੀ।