ਪੰਜਾਬ ਦੇ ਇੱਕ ਹੋਰ ਕਰਜ਼ਾਈ ਕਿਸਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ
ਪੰਜਾਬ ਦੇ ਇੱਕ ਹੋਰ ਕਰਜ਼ਾਈ ਕਿਸਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ:ਭੀਖੀ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਭੀਖੀ ਤੋਂ ਸਾਹਮਣੇ ਆਇਆ ਹੈ। ਜਿੱਥੇ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ (45) ਵਾਸੀ ਪਿੰਡ ਸਮਾਓ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ 'ਤੇ ਬੈਂਕਾਂ ਅਤੇ ਆੜ੍ਹਤੀਆਂ ਦਾ ਲਗਭਗ 15 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। -PTCNews