ਮੁਹਾਲੀ, 28 ਜੂਨ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦੀ ਟਰਮ-2 ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਜਾਵੇਗਾ। ਇਹ ਨਤੀਜਾ ਪਹਿਲਾਂ 27 ਜੂਨ ਨੂੰ ਦੁਪਹਿਰ 3 ਵਜੇ ਐਲਾਨਿਆ ਜਾਣਾ ਸੀ ਪਰ ਹੁਣ ਅੱਜ 3.15 ਵਜੇ ਤੱਕ ਐਲਾਨਿਆ ਜਾਵੇਗਾ।
ਇਹ ਵੀ ਪੜ੍ਹੋ: ਮਾਈਨਿੰਗ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ, ਕਿਹਾ-ਭ੍ਰਿਸ਼ਟਾਚਾਰ ਕਰਨ ਵਾਲੇ 'ਤੇ ਹੋਵੇਗੀ ਕਾਰਵਾਈ
ਹਾਲਾਂਕਿ ਕਿ ਪਹਿਲਾਂ ਇਹ ਦੱਸਿਆ ਜਾ ਰਿਹਾ ਸੀ ਕਿ 28 ਜੂਨ ਨੂੰ 10ਵੀਂ ਦੇ ਨਤੀਜਿਆਂ ਦਾ ਐਲਾਨ ਹੋਣਾ ਹੈ ਤੇ 12ਵੀਂ ਦੇ ਨਤੀਜਿਆਂ ਨੂੰ 30 ਜੂਨ ਨੂੰ ਐਲਾਨਿਆ ਜਾਵੇਗਾ ਪਰ ਦੋਵਾਂ ਦੀ ਪੰਜਾਬ ਬੋਰਡ ਵੱਲੋਂ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਸੀ।
ਨਤੀਜਿਆਂ ਦਾ ਲਿੰਕ ਅੱਜ 3 ਵਜੇ ਤੱਕ ਐਕਟੀਵੇਟ ਹੋਣ ਤੋਂ ਬਾਅਦ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਬੱਚੇ ਆਪਣਾ ਨਤੀਜਾ ਦੇਖ ਸਕਣਗੇ ਤੇ ਡਾਊਨਲੋਡ ਵੀ ਕਰ ਸਕਣਗੇ।
ਵਿਦਿਆਰਥੀ ਹੇਠਾਂ ਦਿੱਤੇ ਸਧਾਰਨ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ ਆਪਣਾ ਨਤੀਜਾ ਦੇਖ ਸਕਦੇ ਹਨ-:
- ਸਭ ਤੋਂ ਪਹਿਲਾਂ ਉਮੀਦਵਾਰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣ
- ਹੋਮ ਪੇਜ 'ਤੇ 'PSEB 12ਵੀਂ ਨਤੀਜਾ 2022' ਲਿੰਕ 'ਤੇ ਕਲਿੱਕ ਕਰੋ
- ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ 'ਤੇ ਕਲਿੱਕ ਕਰੋ
- ਹੁਣ ਤੁਹਾਡਾ ਨਤੀਜਾ ਫਰੰਟ ਸਕਰੀਨ 'ਤੇ ਪ੍ਰਦਰਸ਼ਿਤ ਹੋਵੇਗਾ
- ਨਤੀਜਾ ਡਾਊਨਲੋਡ ਕਰੋ ਅਤੇ ਭਵਿੱਖ ਵਿੱਚ ਵਰਤੋਂ ਲਈ ਇਸਦਾ ਪ੍ਰਿੰਟ ਆਊਟ ਲਓ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਵਿੱਚ ਅਪ੍ਰੈਲ ਤੋਂ ਮਈ 2022 ਤੱਕ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਈਆਂ ਸਨ। ਦਸਵੀਂ ਜਮਾਤ ਦੀ ਪ੍ਰੀਖਿਆ 29 ਅਪ੍ਰੈਲ 2022 ਤੋਂ 19 ਮਈ ਤੱਕ ਅਤੇ 12ਵੀਂ ਜਮਾਤ ਦੀ ਪ੍ਰੀਖਿਆ 22 ਅਪ੍ਰੈਲ 2022 ਤੋਂ 23 ਮਈ 2022 ਤੱਕ ਕਰਵਾਈ ਗਈ ਸੀ।
ਇਹ ਵੀ ਪੜ੍ਹੋ: ਅਤੁੱਲਿਆ ਹੈਲਥਕੇਅਰ ਦੇ ਡਾਇਰੈਕਟਰ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ
ਦੱਸ ਦੇਈਏ ਕਿ ਇਸ ਵਾਰ ਬੋਰਡ ਦੀ ਪ੍ਰੀਖਿਆ ਨੂੰ ਕਰੋਨਾ ਮਹਾਮਾਰੀ ਕਾਰਨ ਪੜ੍ਹਾਈ ਦੇ ਨੁਕਸਾਨ ਕਾਰਨ ਦੋ ਸੈਸ਼ਨਾਂ ਟਰਮ-1 ਅਤੇ ਟਰਮ-2 ਵਿੱਚ ਵੰਡਿਆ ਗਿਆ ਸੀ।
-PTC News