ਪੰਜਾਬ ਸਰਕਾਰ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ 'ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬ ਵਿਧਾਨ ਸਭਾ 'ਚ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਸਕਦੇ ਹਨ।
ਇਸ ਦੌਰਾਨ ਪੰਜਾਬ ਸਰਕਾਰ ਨੇ ਸ਼ਗਨ ਸਕੀਮ ਨੂੰ 21000 ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ ਨੂੰ ਵੀ 750 ਤੋਂ ਵੱਧਾ ਕੇ 1500 ਰੁਪਏ ਕਰ ਦੇਣ ਦਾ ਐਲਾਨ ਕੀਤਾ ਗਿਆ ਹੈ। 21000 ਰੁਪਏ ਦੀ ਆਸ਼ੀਰਵਾਦ ਸਕੀਮ ਨੂੰ 51000 ਤੇ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਦਾ ਸਫ਼ਰ ਮੁਫਤ ਕਰਨ ਦਾ ਐਲਾਨ ਕੀਤਾ ਹੈ।
[caption id="attachment_480096" align="aligncenter" width="300"]
ਪੰਜਾਬ ਸਰਕਾਰ ਨੇਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ 'ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ[/caption]
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮਹਿਲਾ ਦਿਵਸ 'ਤੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਮੁਫਤ ਯਾਤਰਾ, ਸ਼ਗਨ ਸਕੀਮ 'ਚ 51000 ਰੁਪਏ ,1500 ਬੁਢਾਪਾ ਪੈਨਸ਼ਨ ਕੀਤਾ ਗਿਆ ਹੈ। ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ।
ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਕੈਪਟਨ ਸਰਕਾਰ ਕੋਲ ਸਾਲ 2017 ਦੀਆਂ ਚੋਣਾਂ ਮੌਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਇਹ ਆਖਰੀ ਮੌਕਾ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦਾ ਇਹ ਬਜਟ ਲੋਕ ਲੁਭਾਊ ਰਹਿਣ ਦੀ ਸੰਭਾਵਨਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ 2021-22 ਲਈ ਰਾਜ ਦਾ 1,68,015 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ।
-PTCNews