Wed, Nov 13, 2024
Whatsapp

Punjab Budget 2022: 'ਆਪ' ਦੇ ਬਜਟ 'ਚ ਔਰਤਾਂ ਦੀ 1000 ਰੁਪਏ ਵਾਲੀ ਸਕੀਮ ਹੋਈ ਗਾਇਬ

Reported by:  PTC News Desk  Edited by:  Riya Bawa -- June 27th 2022 02:23 PM -- Updated: June 27th 2022 02:33 PM
Punjab Budget 2022: 'ਆਪ' ਦੇ ਬਜਟ 'ਚ ਔਰਤਾਂ ਦੀ 1000 ਰੁਪਏ ਵਾਲੀ ਸਕੀਮ ਹੋਈ ਗਾਇਬ

Punjab Budget 2022: 'ਆਪ' ਦੇ ਬਜਟ 'ਚ ਔਰਤਾਂ ਦੀ 1000 ਰੁਪਏ ਵਾਲੀ ਸਕੀਮ ਹੋਈ ਗਾਇਬ

Punjab Budget 2022 : ਆਮ ਆਦਮੀ ਪਾਰਟੀ (AAP) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣਾ ਪਲੇਠਾ ਬਜਟ (Punjab Budget) ਪੇਸ਼ ਕੀਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ 2022-23 ਦਾ ਬਜਟ ਅਨੁਮਾਨ ਪੇਸ਼ ਕਰਦੇ ਹੋਏ ਕਿਹਾ ਕਿ ਬਜਟ ਵਿੱਚ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਸਰਕਾਰ ਵੱਲੋਂ ਬਜਟ 'ਚ ਸਿੱਖਿਆ, ਸਿਹਤ ਅਤੇ ਖੇਤੀਬਾੜੀ 'ਤੇ ਜ਼ਿਆਦਾ ਜ਼ੋਰ ਦਿੱਤਾ ਗਿਆ ਹੈ। ਇਸ ਬਜਟ ਦੌਰਾਨ ਵਿੱਤ ਮੰਤਰੀ ਵੱਲੋਂ ਕੋਈ ਵੀ ਨਵੇਂ ਬਜਟ ਦਾ ਐਲਾਨ ਨਹੀਂ ਕੀਤਾ ਗਿਆ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਪ' ਦੇ ਬਜਟ 'ਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਭੱਤਾ ਦੇਣ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਦੌਰਾਨ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ।   Punjab Budget 2022: ਆਪ ਦੇ ਬਜਟ 'ਚ ਔਰਤਾਂ ਦੀ 1000 ਰੁਪਏ ਵਾਲੀ ਸਕੀਮ ਹੋਈ ਗਾਇਬ ਬਜਟ ਵਿੱਚ ਔਰਤਾਂ ਦੇ ਭੱਤੇ ਦਾ ਜ਼ਿਕਰ ਨਾ ਹੋਣ ਕਾਰਨ ਔਰਤਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ।   Punjab Budget 2022: ਆਪ ਦੇ ਬਜਟ 'ਚ ਔਰਤਾਂ ਦੀ 1000 ਰੁਪਏ ਵਾਲੀ ਸਕੀਮ ਹੋਈ ਗਾਇਬ   ਇਹ ਵੀ ਪੜ੍ਹੋ: Punjab Budget 2022 Highlights: ਪੰਜਾਬ 'ਚ ਕੋਈ ਨਵਾਂ ਟੈਕਸ ਨਹੀਂ, ਸਿੱਖਿਆ ਬਜਟ 'ਚ 16% ਤੇ ਸਿਹਤ ਬਜਟ 'ਚ 24% ਦਾ ਵਾਧਾ   ਦੱਸ ਦੇਈਏ ਕਿ  ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦੀ ਗਰੰਟੀ ਦਿੱਤੀ ਸੀ। ਸਰਕਾਰ ਬਣਨ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਔਰਤਾਂ ਦੀ ਇਸ ਗਾਰੰਟੀ ਨੂੰ ਪੂਰਾ ਕਰਨ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ ਪਰ ਸੂਬੇ ਸਿਰ ਵਧਦੇ ਕਰਜ਼ੇ ਕਾਰਨ ਸਰਕਾਰ ਲਈ ਇਸ ਗਾਰੰਟੀ ਨੂੰ ਲੈ ਕੇ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ। ਫਿਲਹਾਲ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਾ ਇੰਤਜ਼ਾਰ ਕਰਨਾ ਪਵੇਗਾ। ਪਿਛਲੇ ਵਿੱਤੀ ਸਾਲ ਦਾ ਮਾਲੀਆ ਘਾਟਾ ਬਜਟ ਟੀਚੇ ਤੋਂ ਵੱਧ ਗਿਆ ਹੈ। ਇਹੀ ਕਾਰਨ ਹੈ ਕਿ ਸਰਕਾਰ ਨੂੰ ਔਰਤਾਂ ਲਈ ਤੁਰੰਤ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਐਲਾਨ ਕਰਨਾ ਮੁਸ਼ਕਲ ਹੋ ਰਿਹਾ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਸ ਸਾਲ ਪੇਸ਼ ਕੀਤੇ ਜਾਣ ਵਾਲੇ ਬਜਟ ਪ੍ਰਸਤਾਵਾਂ ਵਿੱਚ ਇਸ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ ਹੈ।   Punjab Budget 2022: ਆਪ ਦੇ ਬਜਟ 'ਚ ਔਰਤਾਂ ਦੀ 1000 ਰੁਪਏ ਵਾਲੀ ਸਕੀਮ ਹੋਈ ਗਾਇਬ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਪ੍ਰਸਤਾਵਾਂ ਵਿੱਚ ਜਿਨ੍ਹਾਂ ਗਰੰਟੀਆਂ ਲਈ ਫੰਡ ਅਲਾਟ ਕੀਤੇ ਜਾਣ ਦੀ ਉਮੀਦ ਹੈ, ਉਨ੍ਹਾਂ ਵਿੱਚ 300 ਯੂਨਿਟ ਮੁਫ਼ਤ ਬਿਜਲੀ, ਮੂੰਗੀ, ਮੱਕੀ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਹਾਇਤਾ ਸ਼ਾਮਲ ਹੈ।   -PTC News


Top News view more...

Latest News view more...

PTC NETWORK