Punjab Budget 2022: ਖੇਤੀਬਾੜੀ ਸੈਕਟਰ ਲਈ 11,560 ਕਰੋੜ ਰੁਪਏ ਦਾ ਐਲਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਸਰਕਾਰ ਵੱਲੋਂ ਆਪਣਾ ਪਲੇਠਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 1,55,860 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ ਅਤੇ ਪੰਜਾਬ ਦੇ ਬਜਟ ਵਿੱਚ 14.20 ਫੀਸਦ ਦਾ ਵਾਧਾ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਜਟ ਵਿੱਚ ਖੇਤੀ ਲਈ 55 ਹਜ਼ਾਰ 860 ਕਰੋੜ ਰੱਖੇ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਖੇਤੀ ਸੈਕਟਰ ਲਈ 2022-23 ਲਈ 11,560 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ ਲਈ ਮੋਟਰ ਦੀ ਬਿਜਲੀ ਲਈ 6947 ਕਰੋੜ ਦੀ ਸਬਸਿਡੀ ਦਿੱਤੀ ਜਾਵੇਗੀ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਸੀਐਮ ਭਗਵੰਤ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਵਾਲਿਆ ਕਿਸਾਨਾਂ ਨੂੰ 1500 ਕੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਹੈ। ਇਸ ਲਈ ਵਿੱਤ ਮੰਤਰੀ ਨੇ ਬਜਟ ਵਿੱਚ 450 ਕਰੋੜ ਰੁਪਏ ਰੱਖੇ ਗਏ ਹਨ।
ਵਿੱਤ ਮੰਤਰੀ ਨੇ ਬਜਟ ਵਿੱਚ ਫਸਲੀ ਚੱਕਰ ਨੂੰ ਤੋੜਨ ਲਈ ਫਸਲਾਂ ਲਈ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਦੀ ਗੱਲ ਕਹੀ ਹੈ। ਮੂੰਗੀ ਦੀ ਖੇਤੀ ’ਤੇ ਐਮਐਸਪੀ ਲਈ 66 ਕਰੋੜ ਦਾ ਬਜਟ ਰੱਖਿਆ ਗਿਆ ਹੈ। ਪਰਾਲੀ ਸਾੜਨ ਤੋਂ ਰੋਕਣ ਦੇ ਲਈ ਅਤੇ ਹੱਲ ਕਰ ਲਈ 200 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੀਂਹ ਦੇ ਪਾਣੀ ਦੀ ਸੰਭਾਲ ਅਤੇ ਧਰਤੀ ਹੇਠਾਂ ਪਾਣੀ ਲਈ 21 ਕਰੋੜ ਦਾ ਬਜਟ ਰੱਖਿਆ ਗਿਆ ਹੈ।
ਵਿੱਤ ਮੰਤਰੀ ਵੱਲੋੋਂ ਕਿਸਾਨਾਂ ਦੀ ਪ੍ਰੋਫਾਈਲ, ਜ਼ਮੀਨੀ ਰਿਕਾਰਡ ਅਤੇ ਆਮਦਨ ਦਾ ਬਿਓਰਾ ਡਿਜੀਟਾਈਜ਼ਡ ਕੀਤਾ ਜਾਵੇਗਾ। ਕਿਸਾਨਾਂ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਅੰਮ੍ਰਿਤਸਰ ਦੇ ਪਿੰਡ ਵੇਰਕਾ ਵਿਖੇ ਇੰਡਵਿਜੂਅਲ ਕਵਿੱਕ ਫ੍ਰੀਜ਼ਿੰਗ ਤਕਨਾਲੋਜੀ ਦੀ ਸਥਾਪਨਾ ਕੀਤੀ ਜਾਵੇਗੀ ਇਸ ਦੇ ਲਈ 7 ਕਰੋੜ ਦਾ ਬਜਟ ਰੱਖਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਜਟ ਵਿੱਚ ਸਿਹਤ ਲਈ 4731 ਕਰੋੜ ਰੱਖੇ ਹਨ। ਇਹ ਪਹਿਲਾਂ ਦੇ ਬਜਟ ਨਾਲੋਂ 23.80 ਫ਼ੀਸਦੀ ਵੱਧ ਹੈ। ਸਰਕਾਰ ਨੇ 117 ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ ਰੱਖੇ ਹਨ। ਸਰਕਾਰ ਨੇ ਐਲਾਨ ਕੀਤਾ ਹੈ ਕਿ ਦੁਰਘਟਨਾ ਵਿੱਚ ਜ਼ਖਮੀਆਂ ਦਾ ਇਲਾਜ ਮੁਫਤ ਹੋਏਗਾ। ਇਸ ਦੇ ਨਾਲ ਹੀ ਜੋ ਜ਼ਖਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਏਗਾ, ਉਸ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਦਿੱਲੀ ਵਾਂਗ ਫ਼ਰਿਸ਼ਤੇ ਸਕੀਮ ਜਾਰੀ। ਇਸ ਤੋਂ ਇਲਾਵਾ 5 ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਮੈਡੀਕਲ ਸਿੱਖਿਆ ਲਈ 1033 ਕਰੋੜ ਰੱਖੇ ਗਏ ਹਨ। ਸੰਗਰੂਰ ਦੇ ਮੈਡੀਕਲ ਕਾਲਜ ਲਈ 50 ਕਰੋੜ ਰੁਪਏ ਰੱਖੇ ਹਨ। ਸੜਕ ਹਾਦਸੇ ਦਾ ਸ਼ਿਕਾਰ ਹੋਏ ਹਰ ਵਿਅਕਤੀ ਨੂੰ ਬਚਾਇਆ ਜਾ ਸਕੇ। ਇਸ ਲਈ ਨਵੀਂ ਦਿੱਲੀ ਵਿੱਚ 'ਫਰਿਸ਼ਤੇ' ਸਕੀਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਕੀਮ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਕੋਈ ਵੀ ਸੜਕ ਹਾਦਸੇ ਦੇ ਪੀੜਤ/ਪੀੜਤਾਂ ਨੂੰ ਲਿਜਾ ਕੇ ਕਿਸੇ ਵੀ ਹਸਪਤਾਲ ਵਿੱਚ ਦਾਖ਼ਲ ਕਰਵਾ ਸਕਦਾ ਹੈ। ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਸਹਾਇਤਾ ਕਰਨ ਵਾਲੇ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਸਾਲ ਸਰਕਾਰ ਨੇ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ ਜਿਸ ਲਈ 77 ਕਰੋੜ ਰੁਪਏ ਦੀ ਸ਼ੁਰੂਆਤੀ ਉਪਬੰਧ ਦੀ ਤਜਵੀਜ਼ ਰੱਖੀ ਜਾ ਰਹੀ ਹੈ। ਮੈਂ ਇਹ ਐਲਾਨ ਕਰਨਾ ਚਾਹੁੰਦਾ ਹਾਂ ਕਿ 15 ਅਗਸਤ, 2022 ਤੱਕ 75 ਅਜਿਹੇ ਮੁਹੱਲਾ ਕਲੀਨਿਕ ਕਾਰਜਸ਼ੀਲ ਹੋ ਜਾਣਗੇ।
ਇਹ ਵੀ ਪੜ੍ਹੋ : Punjab Budget 2022: ਵਿੱਤ ਮੰਤਰੀ ਹਰਪਾਲ ਚੀਮਾ ਦੇ ਸਾਹਮਣੇ ਹਨ ਇਹ ਮੁੱਖ ਚੁਣੌਤੀਆਂ